ਹੁਸ਼ਿਆਰਪੁਰ, 26 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ
ਦੱਸਿਆ ਕਿ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿਚੋਂ 127 ਸੈਂਪਲਾਂ ਦੀ ਰਿਪੋਰਟ ਅੱਜ ਪ੍ਰਾਪਤ ਹੋ ਗਈ ਹੈ।ਜਿਸ ਵਿੱਚੋਂ 4 ਨਵੇਂ ਹੋਰ ਪੋਜ਼ਟਿਵ ਕੇਸ ਸਾਹਮਣੇ ਆਏ ਹਨ।ਉਨਾਂ ਕਿਹਾ ਕਿ ਹੁਣ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੀ ਸੰਖਿਆ 111 ਹੋ ਗਈ ਹੈ, ਜਿਸ ਵਿਚੋਂ 17 ਐਕਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ 2048 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿੱਚੋਂ 1822 ਸੈਂਪਲ ਨੈਗੇਟਿਵ ਆਏ ਹਨ ਅਤੇ 86 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਸਨ।
ਸਿਵਲ ਸਰਜਨ ਨੇ ਦੱਸਿਆ ਕਿ ਜਿੱਥੇ ਮਰੀਜ਼ਾਂ ਦੀ ਗਿਣਤੀ ਵਧੀ ਹੈ, ਉਥੇ ਹੁਣ ਤੱਕ 89 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।ਉਨਾਂ ਕਿਹਾ ਕਿ ਅੱਜ ਦੇ ਨਵੇਂ ਪੋਜ਼ਟਿਵ ਮਰੀਜ਼ਾਂ ਵਿਚੋਂ ਤਿੰਨ ਮਰੀਜ਼ ਪਿੰਡ ਨੰਗਲੀ ਜਲਾਲਪੁਰ, ਇਕ ਪੁਰੀਕਾ ਦੇ ਕਿਡਨੀ ਤੋਂ ਪ੍ਰਭਾਵਿਤ ਵਿਅਕਤੀ, ਜਿਸ ਦੀ ਪਿਛਲੇ ਦਿਨਾਂ ਜਲੰਧਰ ਦੇ ਇਕ ਹਸਪਤਾਲ ਵਿੱਚ ਮੌਤ ਹੋ ਗਈ ਸੀ, ਉਸ ਦੇ ਨਜ਼ਦੀਕੀ ਹਨ।ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਦੇ ਸਮੇਂ ਸਮਾਜਿਕ ਦੂਰੀ ਦੀ ਪਾਲਣਾ ਕਰਕੇ ਅਤੇ ਮੂੰਹ `ਤੇ ਮਾਸਕ ਲਗਾ ਕੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media