ਬਠਿੰਡਾ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਬਠਿੰਡਾ ਬੀ.ਸ੍ਰੀ ਨਿਵਾਸਨ ਨੇ ਕਿਸਾਨਾਂ ਨੂੰ 31 ਮਈ 2020 ਤੱਕ ਆਪਣੀ ਕਣਕ ਦੀ ਫਸਲ
ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ, ਕਿਉਂਕਿ ਮੌਜੂਦਾ ਸੀਜ਼ਨ 31 ਮਈ ਨੂੰ ਖ਼ਤਮ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਇਸ ਵਾਰ ਕੋਰੋਨਾ ਵਾਇਰਸ ਬਿਮਾਰੀ ਦੇ ਬਾਵਜ਼ੂਦ ਵੱਡਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਏ।ਜਿਲ੍ਹੇ ਵਿੱਚ ਪਹਿਲੀ ਵਾਰ 442 ਖਰੀਦ ਕੇਂਦਰ ਸਥਾਪਤ ਕੀਤੇ ਗਏ।ਸਾਰੀ ਪ੍ਰਕਿਰਿਆ ਬਹੁਤ ਵਧੀਆ ਰਹੀ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਈ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਵੀ ਪਾਲਣਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਮੌਜੂਦਾ ਹਾੜੀ ਦਾ ਸੀਜ਼ਨ 31 ਮਈ 2020 ਨੂੰ ਖ਼ਤਮ ਹੋਣ ਜਾ ਰਿਹਾ ਹੈ, ਇਸ ਲਈ ਜੇਕਰ ਕਿਸੇ ਕਿਸਾਨ ਕੋਲ ਫਸਲ ਬਚੀ ਹੈ ਤਾਂ ਉਹ 31 ਮਈ ਤੋਂ ਪਹਿਲਾਂ ਪਹਿਲਾਂ ਇਸ ਨੂੰ ਮੰਡੀ ਵਿੱਚ ਲੈ ਆਵੇ।ਕਿਉਂਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖਰੀਦ 31 ਮਈ ਤੋਂ ਬੰਦ ਹੋ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਫੂਡ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਜਿਲ੍ਹੇ ਵਿਚ ਹੁਣ ਤੱਕ 9,95,190 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।ਜਿਸ ਵਿਚੋਂ ਪਨਗ੍ਰੇਨ ਨੇ 291551 ਮੀਟ੍ਰਿਕ ਟਨ, ਮਾਰਕਫੈਡ ਨੇ 259338 ਮੀਟ੍ਰਿਕ ਟਨ, ਪਨਸਪ ਨੇ 223431 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 149192 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 69203 ਮੀਟ੍ਰਿਕ ਟਨ ਅਤੇ ਨਿੱਜੀ ਵਪਾਰੀਆਂ ਨੇ 2475 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਦਕਿ ਹੁਣ ਤੱਕ 1861 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media