Sunday, March 15, 2026

ਕਿਰਤੀ ਕਿਸਾਨ ਯੂਨੀਅਨ ਵਲੋਂ 4 ਜੂਨ ਨੂੰ ਲਗਾਏ ਜਾਣ ਵਾਲੇ ਧਰਨੇ ਸਬੰਧੀ ਤਿਆਰੀ ਰੈਲੀਆਂ

ਲੌਂਗੋਵਾਲ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ 4 ਜੂਨ ਨੂੰ ਲਗਾਏ ਜਾ ਰਹੇ ਜਿਲ੍ਹਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਪਿੰਡ ਢੱਡਰੀਆਂ ਅਤੇ ਰੱਤੋਕੇ ਵਿਖੇ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ।ਧਰਨੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕਿ ਮੋਦੀ ਹਕੂਮਤ ਜਿਥੇ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹੇ ਗੱਫੇ ਦੇ ਰਹੀ ਹੈ।ਉਥੇ ਕਿਸਾਨੀ ਕਿੱਤੇ ਨੂੰ ਰੋਲਣ ਵਾਲੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ।ਆਗੂਆਂ ਨੇ ਦੱਸਿਆ ਕਿ ਧਰਨਿਆਂ ਦੌਰਾਨ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਲੌਕਡਾਉਨ ਖਤਮ ਕੀਤਾ ਜਾਵੇ ਅਤੇ ਇਸ ਦੌਰਾਨ ਪਾਏ ਗਏ ਪਰਚੇ ਰੱਦ ਕੀਤੇ ਜਾਣ, ਕੌਮਾਂਤਰੀ ਮੰਡੀ ‘ਚ ਤੇਲ ਕੀਮਤਾਂ ਵਿਚ ਆਈ ਗਿਰਾਵਟ ਕਾਰਨ ਕਿਸਾਨਾਂ ਨੂੰ ਡੀਜ਼ਲ 22 ਰੁਪਏ ਲੀਟਰ ਦਿੱਤਾ ਜਾਵੇ ਅਤੇ ਘਰੇਲੂ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣ ਅਤੇ ਸਸਤੀ ਬਿਜਲੀ ਦਿੱਤੀ ਜਾਵੇ, ਪੋਲਟਰੀ, ਦੁੱਧ ਅਤੇ ਸਬਜ਼ੀ ਉਤਪਾਦਕ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਕਰਜ਼ਾ ਮਾਫ਼ੀ ਦੇ ਘੇਰੇ ਚੋਂ ਬਾਹਰ ਰਹਿ ਗਏ ਕਿਸਾਨਾਂ ਦੇ ਕਰਜ਼ੇ ਤੇ ਲੀਕ ਮਾਰੀ ਜਾਵੇ ਅਤੇ ਹੋਰ ਵਸੂਲੀ ਅੱਗੇ ਪਾਈ ਜਾਵੇ ਅਤੇ ਝੋਨੇ ਦੀ ਲਵਾਈ ਲਈ ਬਾਹਰਲੇ ਸੂਬਿਆਂ ਤੋਂ ਲੇਬਰ ਦੇ ਆਉਣ ਜਾਣ ਲਈ ਸਪੈਸ਼ਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਢੱਡਰੀਆਂ ਦੇ ਇਕਾਈ ਪ੍ਰਧਾਨ ਤੇਜਿੰਦਰ ਸਿੰਘ, ਅਵਤਾਰ ਸਿੰਘ ਸਾਹੋਕੇ, ਬਲਿਹਾਰ ਸਿੰਘ ਰੱਤੋਕੇ, ਬਲਦੇਵ ਸਿੰਘ ਰੱਤੋਕੇ, ਜਸਬੀਰ ਸਿੰਘ ਸਾਹੋਕੇ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …