Sunday, March 15, 2026

ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ – ਬਲਵੀਰ ਭੰਮ

ਲੌਂਗੋਵਾਲ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਮਾਰੀ ਕਾਰਨ ਲੱਗੇ ਕਰਫਿਊ ਦੌਰਾਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਆਗੂ ਤੇ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਭੰਮ ਤੋਲਾਵਾਲ ਨੇ ਕਿਹਾ ਕਿ ਅੱਜ ਤੋਲਾਵਾਲ ਪਿੰਡ ‘ਚ ਫੂਡ ਸਪਲਾਈ ਮਹਿਕਮੇ ਦੀ ਮਦਦ ਨਾਲ ਸੈਂਕੜੇ ਕਾਰਡ ਧਾਰਕ ਪਰਿਵਾਰਾਂ ਨੂੰ ਮੁਫਤ ਕਣਕ ਦਾਲਾਂ ਦੀ ਵੰਡ ਕੀਤੀ ਗਈ ।
          ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਦੇ ਇੰਚਾਰਜ ਮੈਡਮ ਦਮਨ ਥਿੰਦ ਬਾਜਵਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਹਰਮਨਦੇਵ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਹਲਕਾ ਸੁਨਾਮ ਦੇ ਹਰ ਸ਼ਹਿਰ ਤੇ ਪਿੰਡ ਵਿਚ ਲੋੜਵੰਦ ਪਰਿਵਾਰਾਂ ਕੋਲ ਪੰਦਰਾਂ ਦਿਨਾਂ ਬਾਅਦ ਫ੍ਰੀ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ।ਇਸ ਮੌਕੇ ਗੁਲਸ਼ਨ ਕੁਮਾਰ ਇੰਸਪੈਕਟਰ ਫੂਡ ਸਪਲਾਈ ਚੀਮਾਂ, ਰਮਨਦੀਪ ਸਿੰਘ ਇੰਸਪੈਕਟਰ ਫੂਡ ਸਪਲਾਈ, ਆਸ਼ੂ ਗਰਗ ਚੀਮਾਂ, ਮੇਵਾ ਸਿੰਘ ਸਰਪੰਚ, ਨਾਇਬ ਸਿੰਘ, ਬਲਵਿੰਦਰ ਸਿੰਘ ਵਿਰਕ, ਜਸਵੰਤ ਸਿੰਘ ਅਤੇ ਡੀਪੂ ਹੋਲਡਰ ਪ੍ਰਮੋਦ ਕੁਮਾਰ, ਅਵਤਾਰ ਕੁਮਾਰ ਆਦਿ ਹਾਜ਼ਰ ਸਨ ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …