Saturday, October 31, 2026

ਮਨਜੀਤ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਡੀ.ਐਸ.ਪੀ ਦਾ ਚਾਰਜ਼ ਸੰਭਾਲਿਆ

ਜੰਡਿਆਲਾ ਗੁਰੁ, 26 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਨਵਨਿਯੁੱਕਤ ਡੀ.ਐਸ.ਪੀ ਮਨਜੀਤ ਸਿੰਘ ਨੇ ਜੰਡਿਆਲਾ ਗੁਰੁ ਪੁਲਿਸ ਸਟੇਸ਼ਂ ਵਿਖੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ। ਇਸ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ ਪੀ ਮਨਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।ਇਲਾਕੇ ਵਿਚੋਂ ਗੁੰਡਾਗਰਦੀ ਨੂੰ ਖਤਮ ਕਰਨਾ ਅਤੇ ਸ਼ਰੀਫ ਵਿਅਕਤੀਆਂ ਨੂੰ ਇਨਸਾਫ ਦਿਵਾਉਣਾ ਅਤੇ ਨਸ਼ੇ ਦਾ ਖਾਤਮਾ ਕਰਨਾ ੳਹਨਾ ਦਾ ਮੁੱਖ ਉਦੇਸ਼ ਹੋਵੇਗਾ।
           ਉਹਨਾ ਕਰੋਨਾ ਵਾਇਰਸ ਦੇ ਚੱਲਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮੂੰਹ ‘ਤੇ ਮਾਸਕ ਲਾ ਕੇ ਰੱਖਣ ਅਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨ।ਜਿਹੜਾ ਮਾਸਕ ਨਹੀ ਲਗਾਊਗਾ ਉਸ ਦਾ ਚਲਾਨ ਕੀਤਾ ਜਾਵੇਗਾ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …