ਅਲਗੋਂ ਕੋਠੀ, 12 ਅਕਤੂਬਰ (ਹਰਦਿਆਲ ਸਿੰਘ ਭੈਣੀ) – ਪਿੰਡ ਛੰਨਾ ਦੇ ਸੀਨੀਅਰ ਅਕਾਲੀ ਨੇਤਾ ਬਲਜਿੰਦਰ ਸਿੰਘ ਛੰਨਾ ਨੇ ਕਿਹਾ ਕਿ ਆਪਣਾ ਆਲਾ ਦੁਆਲਾ ਸਾਫ ਰੱਖਣ ਨਾਲ ਹੀ ਇਨਸਾਨ ਨੂੰ ਕਈ ਤਰਾਂ ਦੀਆਂ ਬੀਮਾਰੀਆਂ ਤੋਂ ਨਿਜ਼ਾਤ ਮਿਲ ਸਕਦੀ ਹੈ।ਇਸ ਲਈ ਹਰੇਕ ਵਿਅਕਤੀ ਨੂੰ ਚਾਹੀਦਾ ਹੈ ਕਿ ਸਫਾਈ ਪ੍ਰਤੀ ਜਾਗਰੂਕ ਹੋਵੇ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਜੀਵਾਂ ਦੇ ਲਈ ਆਕਸੀਜਨ ਦਾ ਪ੍ਰਬੰਧ ਕਰੇ। ਅਲਗੋਂ ਕੋਠੀ ਵਿਖੇੇ ਪੱਤਰਕਰਾਂ ਨਾਲ ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਛੰਨਾ ਨੇ ਕਿਹਾ ਕਿ ਰੁੱਖਾਂ ਦੀ ਧੜਾ-ਧੜ ਹੋਈ ਕਟਾਈ ਨੇ ਸਾਨੂੰ ਜਿਸ ਮੁਕਾਮ ਤੇ ਲਿਆ ਕੇ ਖੜਾ ਕਰ ਦਿੱਤਾ ਹੈ, ਉਹ ਬਹੁਤ ਹੀ ਚਿੰਤਾਜਨਕ ਹੈ। ਗਲੋਬਲ ਵਾਰਮਿੰਗ ਅਤੇ ਮੌਸਮ ਦੇ ਬਦਲੇ ਮਿਜਾਜ਼ ਨਾਲ ਜਾਨੀ ਅਤੇ ਮਾਲੀ ਨੁਕਸਾਨ ਵੱਡੇ ਪੱਧਰ ਤੇ ਹੋ ਰਿਹਾ ਹੈ, ਜਿਸ ਦਾ ਮੁੱਖ ਕਾਰਨ ਇਨਸਾਨ ਵੱਲੋਂ ਆਪਣੇ ਲਾਲਚ ਦੀ ਪੂਰਤੀ ਲਈ ਕੁਦਰਤ ਨਾਲ ਕੀਤਾ ਗਿਆ ਖਿਲਵਾੜ ਹੈ। ਇਸ ਮੌਕੇ ਤੇ ਅਮਰ ਗੌਰ ਸਿੰਘ ਭਗਵਾਨਪੁਰਾ, ਗੁਰਜੰਟ ਸਿੰਘ ਭੈਣੀ, ਸਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਕੋਠੀ, ਸਵਰਨ ਸਿੰਘ ਭਗਵਾਨਪੁਰਾ, ਬਲਵਿੰਦਰ ਸਿੰਘ ਅਲਗੋਂ ਆਦਿ ਵੀ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …