ਫਰੀਦਕੋਟ, 27 ਮਈ (ਪੰਜਾਬ ਪੋਸਟ ਬਿਊਰ) – ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ,
ਫਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀਆਂ ਹਨ।ਸਿਵਲ ਸਰਜਨ ਡਾ. ਰਜਿੰਦਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4203 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿਚੋਂ 3 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।
ਪ੍ਰਾਪਤ ਨਤੀਜਿਆਂ ‘ਚ 4053 ਰਿਪੋਰਟਾਂ ਨੈਗੇਟਿਵ ਆਈਆਂ ਹਨ।ਜ਼ਿਲੇ ਅੰਦਰ ਆਏ 60 ਕੋਰੋਨਾ ਪਾਜ਼ੇਟਿਵ ਨੂੰ ਤੰਦਰੁਸਤ ਹੋਣ ਤੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।ਗੁੜਗਾਓਂ ਤੋਂ ਫਰੀਦਕੋਟ ਆਇਆ 22 ਸਾਲਾਂ ਨੌਜਵਾਨ ਜੋ ਪਿੰਡ ਸੇਢਾ ਸਿੰਘ ਵਾਲਾ ਦਾ ਹੈ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਉਸ ਦੇ ਕਰੀਬੀ ਲਗਭਗ 48 ਵਿਅਕਤੀਆਂ ਦੇ ਸੈਂਪਲ ਸਿਹਤ ਵਿਭਾਗ ਵਲੋਂ ਇਕੱਤਰ ਕੀਤੇ ਜਾ ਰਹੇ ਹਨ।ਪਾਜੇਟਿਵ ਆਏ ਮਰੀਜ਼ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।ਹੁਣ ਸਿਰਫ ਫਰੀਦਕੋਟ ਦਾ 1 ਐਕਟਿਵ ਕੇਸ ਹੈ ਜੋ ਜ਼ੇਰੇ ਇਲਾਜ ਹੈ।ਉਨਾਂ ਕਿਹਾ ਵਿਭਾਗ ਵਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾ ਵਿਖੇ ਸਤਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਕਿਹਾ ਕਿ ਸਾਨੂੰ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ।ਫਰੀਦਕੋਟ ਜ਼ਿਲੇ ਅੰਦਰ ਹੁਣ ਕੋਰੋਨਾ ਦੀ ਸਥਿਤੀ ਕਾਬੂ ਵਿੱਚ ਹੈ।ਮਾਸ ਮੀਡੀਆ ਇੰਚਾਰਜ ਡਾ. ਪ੍ਰਭਦੀਪ ਸਿੰਘ ਚਾਵਲਾ ਨੂੰ ਫੀਲਡ ਸਟਾਫ ਅਤੇ ਪੰਚਾਇਤਾਂ ਨਾਲ ਤਾਲਮੇਲ ਬਨਾਉਣ ਦੀ ਹਦਾਇਤ ਕੀਤੀ ਤਾਂ ਜੋ ਸਰਵੇ, ਟੀਕਾਕਰਨ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਦਾਨ ਕਰਨ ਮੌਕੇ ਕੋਰੋਨਾ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।ਜ਼ਿਲਾ ਐਪੇਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਡਾ. ਅਨੀਤਾ ਚੌਹਾਨ ਨੇ ਘਰ ਇਕਾਂਤਵਾਸ ਵਿੱਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਹਾਦਾਇਤ ਕੀਤੀ ਤਾਂ ਜੋ ਉਹ ਰੋਜਾਨਾ ਆਪਣੀ ਸਰੀਰਕ ਸਥਿਤੀ ਐਪ ਰਾਹੀਂ ਸਾਂਝੀ ਕਰ ਸਕਣ ਅਤੇ ਕੋਰੋਨਾ ਤੋਂ ਬਚਾਅ ਸਬੰਧੀ ਜਾਣਕਾਰੀ ਵੀ ਪ੍ਰਾਪਤ ਕਰ ਸਕਣ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media