Friday, September 11, 2026

ਕੋਰੋਨਾ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ `ਚ ਆਉਣ ਵਾਲੇ 49 ਵਿਅਕਤੀਆਂ ਦੇ ਲਏ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 27 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 49 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ ਹਨ। ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 2097 ਸੈਂਪਲ ਲਏ ਜਾ ਚੱਕੇ ਹਨ, ਜਿਸ ਵਿੱਚੋਂ 1822 ਸੈਂਪਲ ਨੈਗੇਟਿਵ ਆਏ ਹਨ ਅਤੇ 135 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਸਨ।ਉਨਾਂ ਦੱਸਿਆ ਕਿ 89 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 5 ਦੀ ਮੌਤ ਹੋ ਚੁੱਕੀ ਹੈ।
               ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਮਾਸਕ ਲਗਾਉਣਾ ਬਹੁਤ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰੇਗਾ, ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸੇ ਤਰਾਂ ਜਨਤਕ ਥਾਵਾਂ `ਤੇ ਥੁੱਕਣ ਵਾਲੇ ਵਿਅਕਤੀਆਂ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …