Wednesday, August 12, 2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 70 ਗ੍ਰੰਥੀ ਸਿੰਘਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਸੰਗਰੂਰ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ, ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਆਦਿ ਟਰੱਸਟ ਦੇ ਮੈਂਬਰਾਂ ਨੇ ਸੰਗਰੂਰ ਵਿਖੇ 70 ਦੇ ਕਰੀਬ ਲੋੜਵੰਦ ਰਾਗੀ ਤੇ ਗ੍ਰੰਥੀ ਸਿੰਘਾਂ ਨੂੰ ਰਾਸ਼ਨ ਦੀਆਂ ਕਿੱਟਾਂ ਭੇਟ ਕੀਤੀਆਂ।
               ਦਰਬਾਰ ਏ ਖਾਲਸਾ ਦੇ ਮੁੱਖੀ ਭਾਈ ਹਰਜਿੰਦਰ ਸਿੰਘ ਮਾਝੀ ਭਾਈ ਬਚਿੱਤਰ ਸਿੰਘ ਛੀਨਾ ਪ੍ਰਧਾਨ ਰਾਗੀ ਤੇ ਗ੍ਰੰਥੀ ਸਭਾ ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ ਬਾਬਾ ਕੁਲਵਿੰਦਰ ਸਿੰਘ ਧੂਰੀ ਵਾਲੇ ਬਾਬਾ ਬਲਜੀਤ ਸਿੰਘ ਫੱਕਰ ਮਸਤੂਆਣਾ ਸਾਹਿਬ ਬਾਬਾ ਕੁਲਵੰਤ ਸਿੰਘ ਬੁਰਜ਼ਜ ਬਾਬਾ ਕੇਵਲ ਸਿੰਘ, ਬਾਬਾ ਗੁਰਸੇਵਕ ਸਿੰਘ, ਬਾਬਾ ਜੋਗਿੰਦਰ ਸਿੰਘ, ਬਾਬਾ ਕਰਮਵੀਰ ਸਿੰਘ ਅਤੇ ਹੋਰ ਵੱਡੀ ਗਿਣਤੀ ‘ਚ ਇਲਾਕੇ ਦੀਆਂ ਮੋਹਤਵਾਰ ਸ਼ਖਸੀਅਤਾਂ ਵਲੋਂ ਡਾ. ਐਸ.ਪੀ ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …