Wednesday, August 12, 2026

ਹਲਕਾ ਪੱਟੀ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪੱਟੀ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ 81200 ਰੁਪਏ ਦੀ ਰਾਸ਼ੀ ਪਰਮਜੀਤ ਸਿੰਘ ਢੋਟੀਆਂ ਚੇਅਰਮੈਨ, ਮਨਜੀਤ ਸਿੰਘ ਜਵੰਦਾ, ਬਖਸ਼ੀਸ਼ ਸਿੰਘ ਰੱਖ ਸੇਰੋਂ, ਸੁਖਦੇਵ ਸਿੰਘ ਜੰਡੋਕੇ, ਕੁਲਦੀਪ ਸਿੰਘ ਚੌਧਰੀਵਾਲਾ ਤੇ ਨਿਸ਼ਾਨ ਸਿੰਘ ਸਖੀਰਾ ਨੇ ਕੀਤੀ ਹੈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਪ੍ਰੇਰਨਾ ਨਾਲ ਲੰਗਰ ਲਈ ਇਕੱਤਰ ਕੀਤੀ ਰਾਸ਼ੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪੀ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੇ ਗੁਰੂ ਘਰ ਦੇ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
               ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਸੁਖਵਰਸ਼ ਸਿੰਘ ਪੰਨੂ ਦੀ ਪ੍ਰੇਰਨਾ ਨਾਲ ਹਲਕਾ ਪੱਟੀ ਦੀ ਸੰਗਤ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਪਹਿਲਾਂ ਵੀ ਵੱਡੀ ਮਾਤਰਾ ਵਿਚ ਕਣਕ ਤੇ ਮਾਇਆ ਭੇਟ ਕੀਤੀ ਗਈ ਹੈ। ਇਸ ਮੌਕੇ ਵਧੀਕ ਮੈਨੇਜਰ ਜਗਤਾਰ ਸਿੰਘ ਸ਼ਹੂਰਾ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਆਦਿ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …