Wednesday, August 12, 2026

ਭਾਈ ਵਰਿਆਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਵਰਿਆਮ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਵਰਿਆਮ ਸਿੰਘ ਜੀ ਉਹ ਸ਼ਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿਚ ਬਤੀਤ ਕੀਤਾ।ਉਨ੍ਹਾਂ ਦਾ ਅਕਾਲ ਚਲਾਣਾ ਕਰ ਜਾਣਾ ਸਿੱਖ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਸਾਡੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਵਾਹਿਗੁਰੂ ਜੀ ਉਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …