ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਰਬੀ (ਬਰਤਾਨੀਆ) ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ’ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਜੀ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸੇ ਗੁਰਦੁਆਰਾ ਸਾਹਿਬ ਤੋਂ ਹਰ ਰੋਜ਼ ਕੋਰੋਨਾ ਨਾਮਕ ਮਹਾਂਮਾਰੀ ਦੌਰਾਨ ਸੰਗਤਾਂ ਨੂੰ ਲੰਗਰ ਛਕਾਇਆ ਜਾਂਦਾ ਹੈ।ਫਿਰ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਜਥੇਦਾਰ ਨੇ ਬਰਤਾਨੀਆ ਦੀ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਤਰ੍ਹਾਂ ਦੀ ਦੁੱਖਦਾਈ ਘਟਨਾ ਮੁੜ ਨਾ ਵਾਪਰੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …