Wednesday, April 29, 2026

ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ ਟਰੇਨਿੰਗ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

4 ਕਰੋੜ 17 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ 6 ਮਹੀਨਿਆਂ ‘ਚ ਹੋਵੇਗੀ ਮੁਕੰਮਲ

ਤਰਨ ਤਾਰਨ, 27 ਮਈ (ਪੰਜਾਬ ਪੋਸਟ ਬਿਉਰੋ) – ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਵਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕੈਰੋਂ ਵਿਖੇ 4 ਕਰੋੜ 17 ਲੱਖ ਦੀ ਲਾਗਤ ਨਾਲ ਬਣਨ ਵਾਲੇ ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ ਟਰੇਨਿੰਗ (ਡੀ.ਆਈ.ਈ.ਟੀ) ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ।
            ਵਿਧਾਇਕ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦੇ ਜਿਥੇ ਕੋਵਿਡ-19 ਮਹਾਂਮਾਰੀ ਵਿਰੁਧ ਜੰਗ ਲੜੀ ਜਾ ਰਹੀ ਹੈ, ਉਥੇ ਵਿਕਾਸ ਕੰਮਾਂ ਵਿੱਚ ਵੀ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਖਾਸਕਰ ਹਲਕਾ ਪੱਟੀ ਵਿੱਚ ਵਿਕਾਸ ਕਾਰਜ ਨਿਰੰਤਰ ਚੱਲਦੇ ਰਹਿਣਗੇ।
               ਉਹਨਾਂ ਕਿਹਾ ਕਿ ਇਹ ਅਦਾਰਾ ਇਲਾਕੇ ਦੇ ਨੌਜਵਾਨਾਂ ਨੂੰ ਸਿੱਖਿਅਤ ਕਰਨ ਦੇ ਨਾਲ-ਨਾਲ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਵੀ ਸਹਾਈ ਹੋਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਰੋਂ ਪਿੰਡ ਵਿੱਚ ਬਣਾਈ ਜਾ ਰਹੀ ਲਾਅ ਯੂਨੀਵਰਸਿਟੀ ਵਿੱਚ ਵੀ ਇਸ ਸਾਲ ਜੁਲਾਈ-ਅਗਸਤ ਮਹੀਨੇ ਵਿੱਚ ਪਹਿਲਾ ਸ਼ੈਸਨ ਸ਼ੁਰੂ ਕੀਤਾ ਜਾਵੇਗਾ।
               ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ ਟਰੇਨਿੰਗ ਦੀ ਇਮਾਰਤ ਪਿੰਡ ਕੈਰੋਂ ਵਿਖੇ ਮੌਜੂਦਾ ਸਿੱਖਿਆ ਵਿਭਾਗ ਦੀ ਮਾਲਕੀ 5 ਏਕੜ ਜ਼ਮੀਨ ਵਿੱਚ ਬਣਾਈ ਜਾ ਰਹੀ ਹੈ।
ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਸਿੱਧੂ, ਐਕਸੀਅਨ ਪੀ.ਡਬਲਯੂ.ਡੀ ਜਸਬੀਰ ਸਿੰਘ ਸੋਢੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਅਤੇ ਕਾਂਗਰਸੀ ਆਗੂ ਵਜ਼ੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …