Monday, December 23, 2024

ਸਰਬੱਤ ਦਾ ਭਲਾ ਟਰੱਸਟ ਨੇ ਜਲੰਧਰ `ਚ 25 ਗ੍ਰੰਥੀ ਸਿੰਘਾਂ ਨੂੰ ਦਿੱਤਾ ਸੁੱਕਾ ਰਾਸ਼ਨ

ਡਾ. ਓਬਰਾਏ ਨੇ ਰੋਜ਼ੀ-ਰੋਟੀ ਤੋਂ ਵਾਂਝੇ ਸੈਂਕੜੇ ਸਿੱਖ ਪ੍ਰਚਾਰਕਾਂ ਦੀ ਕੀਤੀ ਮਦਦ – ਅਮਰਜੋਤ ਸਿੰਘ

ਜਲੰਧਰ, 28 ਮਈ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਮੁਹਿੰਮ ਤਹਿਤ ਹੁਣ ਤੱਕ ਰੋਜ਼ੀ-ਰੋਟੀ ਤੋਂ ਵਾਂਝੇ 1200 ਤੋਂ ਵਧੇਰੇ ਸਿੱਖ ਪ੍ਰਚਾਰਕਾਂ ਤੇ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਜਾ ਚੁੱਕਾ ਹੈ।
           ਟਰੱਸਟ ਦੇ ਦੁਆਬਾ ਜ਼ੋਨ ਪ੍ਰਧਾਨ ਅਮਰਜੋਤ ਸਿੰਘ, ਸੀਨੀਅਰ ਮੈੰਂਬਰ ਆਤਮ ਪ੍ਰਕਾਸ਼ ਸਿੰਘ ਅਤੇ ਕੁੰਵਰ ਸਿੰਘ ਆਦਿ ਨੇ ਦੱਸਿਆ ਕਿ ਡਾ. ਐਸ.ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਹੁਣ ਤੱਕ ਪੂਰੇ ਪੰਜਾਬ ਅੰਦਰ 1200 ਤੋਂ ਵਧੇਰੇ ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਚੁੱਕਾ ਹੈ ਅਤੇ ਏਸੇ ਲੜੀ ਤਹਿਤ ਅੱਜ ਜਲੰਧਰ ਸ਼ਹਿਰ ਨਾਲ ਸਬੰਧਿਤ 25 ਹੋਰ ਲੋੜਵੰਦ ਸਿੱਖ ਪ੍ਰਚਾਰਕਾਂ ਅਤੇ ਗ੍ਰੰਥੀ ਸਿੰਘਾਂ ਨੂੰ ਵੀ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਕੀਤੇ ਜਾ ਰਹੇ ਸਾਰੇ ਸੇਵਾ ਕਾਰਜ ਆਉਣ ਵਾਲੇ ਸਮੇਂ `ਚ ਵੀ ਨਿਰੰਤਰ ਜਾਰੀ ਰਹਿਣਗੇ।
                ਇਸ ਦੌਰਾਨ ਮੌਜੂਦ ਸਿੱਖ ਪ੍ਰਚਾਰਕਾਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਇਸ ਔਖੀ ਘੜੀ `ਚ ਗੁਰੂ ਘਰ ਦੇ ਸੇਵਾਦਾਰਾਂ ਦੀ ਮਦਦ ਲਈ ਸਭ ਤੋਂ ਅੱਗੇ ਆਉਣ ‘ਤੇ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਧਰਮ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਉਪਕਾਰਾਂ ਦੀ ਬਦੌਲਤ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਵੀ ਮਾਣ ਨਾਲ ਉਚਾ ਹੋਇਆ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …