ਅੰਮ੍ਰਿਤਸਰ, 28 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਥਾਵਾਚਕ ਭਾਈ ਜਸਵਿੰਦਰ ਸਿੰਘ ਦਰਦੀ ਨੇ
21 ਹਜ਼ਾਰ ਰੁਪਏ ਭੇਟ ਕੀਤੇ ਹਨ।ਉਹ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਲਈ ਆਏ ਹੋਏ ਸਨ।ਉਨ੍ਹਾਂ ਨੇ ਕਿਹਾ ਕਿ ਲੰਗਰ ਗੁਰੂ ਘਰ ਦੀ ਵਿਲੱਖਣਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਦਰਦੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਭਾਈ ਜਸਵਿੰਦਰ ਸਿੰਘ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮਲਕੀਤ ਸਿੰਘ ਬਹਿੜਵਾਲ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਰਮਨਦੀਪ ਸਿੰਘ ਆਦਿ ਮੌਜੂਦ ਸਨ।