ਹੁਸ਼ਿਆਰਪੁਰ, 28 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਹੈ ਕਿ 4 ਨਵੇਂ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਸ ਨਾਲ
ਐਕਟਿਵ ਕੇਸਾਂ ਦੀ ਗਿਣਤੀ 21 ਹੋ ਗਈ ਹੈ।ਉਨਾਂ ਦੱਸਿਆ ਕਿ ਇਹ 4 ਪੋਜ਼ੀਟਿਵ ਕੇਸ ਪਿੰਡ ਨੰਗਲੀ ਜਲਾਲਪੁਰ ਦੇ ਕਿਡਨੀ ਪ੍ਰਭਾਵਿਤ ਵਿਅਕਤੀ, ਜਿਸ ਦੀ ਕੁੱਝ ਦਿਨ ਪਹਿਲਾਂ ਜਲੰਧਰ ਵਿਖੇ ਮੌਤ ਹੋ ਗਈ ਸੀ, ਦੇ ਸੰਪਰਕ ਵਿੱਚ ਆਏ ਵਿਅਕਤੀ ਹਨ।ਕੋਵਿਡ-19 ਸਬੰਧੀ ਅੱਜ 86 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 4 ਪੋਜ਼ੀਟਿਵ ਅਤੇ 82 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਜ਼ਿਲੇ ਵਿੱਚ ਹੁਣ ਤੱਕ 2157 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿਚੋਂ 1904 ਸੈਂਪਲ ਨੈਗੇਟਿਵ ਆਏ ਹਨ ਅਤੇ 109 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਸਨ। ਉਨਾਂ ਕਿਹਾ ਕਿ ਹੁਣ ਤੱਕ 115 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਨਾਂ ਵਿਚੋਂ 89 ਮਰੀਜ਼ ਠੀਕ ਹੋ ਕੇ ਘਰ ਜਾ ਚੁਕੇ ਹਨ ਅਤੇ 5 ਦੀ ਮੌਤ ਹੋ ਚੁੱਕੀ ਹੈ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media