ਬਠਿੰਡਾ, 28 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿਚ ਬੀਤੇ ਦਿਨ ਭੇਜੇ 78 ਨਮੂਨਿਆਂ ਦੀ ਜਾਂਚ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ।ਡਿਪਟੀ
ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕੱਲ 166 ਹੋਰ ਨਵੇਂ ਨਮੂਨੇ ਲਏ ਗਏ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤੀਆਂ ਜਾਣ।ਆਪਣੇ ਕੰਮਾਂ ਆਦਿ ਲਈ ਜਾਣ ਸਮੇਂ ਮੂੰਹ ਤੇ ਮਾਸਕ ਜ਼ਰੂਰ ਪਾਇਆ ਜਾਵੇ, ਹੱਥ ਮਿਲਾਉਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਹੱਥਾਂ ਨੂੰ ਸਾਫ਼ ਕਰਨ ਲਈ ਸਮੇਂ-ਸਮੇਂ ਸੈਨੇਟਾਈਜ਼ਰ ਵਰਤਿਆ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media