ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਵਿੱਚ ਵੀਰਵਾਰ ਨੂੰ ਇੱਕ ਅੋਰਤ ਦੀ ਮੌਤ ਤੇ 9 ਨਵੇਂ ਕੋਰੋਨਾ ਕੇਸ ਆਏ ਹਨ। ਗੁਰੂ ਨਾਨਕ ਦੇਵ
ਹਸਪਤਾਲ ਵਿੱਚ ਜਿਸ ਔਰਤ ਦੀ ਮੌਤ ਹੋਈ ਹੈ।ਉਹ ਜਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਬੁਲਾਰਾ ਦੀ ਜਸਪਾਲ ਕੌਰ ਪਤਨੀ ਗੁਰਮੀਤ ਸਿੰਘ ਹੈ।ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਕਿਹਾ ਕਿ ਔਰਤ ਦੀ ਨਿੱਜੀ ਲੈਬ ਵਿੱਚ ਕੋਰੋਨਾ ਪਾਜ਼ਟਿਵ ਦੀ ਪੁਸ਼ਟੀ ਹੋਈ ਸੀ ਅਤੇ ਬੇਹੋਸ਼ੀ ਦੀ ਹਾਲਤ ‘ਚ ਇਥੇ ਦਾਖਲ ਕਰਵਾਈ ਗਈ ਸੀ।ਉਨਾਂ ਕਿਹਾ ਕਿ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।
ਜਿਲ੍ਹੇ ਵਿੱਚ ਜੋ 9 ਨਵੇਂ ਪਾਜ਼ਟਿਵ ਕੇਸ ਰਿਪੋਰਟ ਹੋਏ ਹਨ, ਉਨਾਂ ਵਿੱਚ ਇਕ ਬਜ਼ੁਰਗ ਔਰਤ ਤੇ ਉਸ ਦੇ 6 ਪਰਿਵਾਰਕ ਮੈਂਬਰ ਸ਼ਾਮਲ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media