Wednesday, August 26, 2026

ਐਡਵੋਕੇਟ ਸਿਆਲਕਾ ਭਣੇਵੀਂ ਬੀਬਾ ਹਰਪ੍ਰੀਤ ਕੌਰ ਨੇ ਲੰਗਰ ਲਈ ਭੇਜੇ 31 ਹਜ਼ਾਰ ਰੁਪਏ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਤਰਫੋਂ  

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ ਰੁਪਏ ਭੇਟ ਕੀਤੇ ਹਨ।ਸਿਆਲਕਾ ਨੇ ਇਸ ਰਾਸ਼ੀ ਦਾ ਚੈਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਬਲਾਰੇ ਕੁਲਵਿੰਦਰ ਸਿੰਘ ਰਮਦਾਸ ਨੂੰ ਸੌਂਪਿਆ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸਿਆਲਕਾ ਦੀ ਭਣੇਵੀਂ ਬੀਬਾ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਲੰਗਰ ਲਈ ਇਹ ਰਾਸ਼ੀ ਭੇਜੀ ਹੈ।ਉਨ੍ਹਾਂ ਸਿਆਲਕਾ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਮਾਇਆ ਭੇਜਣ ਲਈ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਬੰਡਾਲਾ ਵੀ ਮੌਜੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …