Thursday, May 28, 2026

ਬਿਕਰਮ ਮਜੀਠੀਆ ਦੀ ਅਗਵਾਈ ‘ਚ ਸੰਗਤਾਂ ਵੱਲੋਂ ਲੰਗਰ ਲਈ 922 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ

ਦੀ ਅਗਵਾਈ ‘ਚ ਹਲਕਾ ਮਜੀਠਾ ਦੀਆਂ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 922 ਕੁਇੰਟਲ ਕਣਕ ਭੇਟ ਕੀਤੀ ਗਈ।
ਸੰਗਤਾਂ ਨਾਲ ਕਣਕ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਬਿਕਰਮ ਸਿੰਘ ਮਜੀਠੀਆ ਨੇ ਕੋਰੋਨਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਨੂੰ ਲੰਗਰ ਸੇਵਾ ਵਿਚ ਵੱਧ ਤੋਂ ਵੱਧ ਯੋਗਦਾਨ ਕਰਨ ਦੀ ਅਪੀਲ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
              ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਸੁਖਬੀਰ ਸਿੰਘ, ਰਾਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਮਾਂਗਾਸਰਾਏ, ਬਘੇਲ ਸਿੰਘ ਆਦਿ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …