ਮਲੋਟ, 29 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੇ ਅਧਿਆਪਕ ਸ੍ਰੀਮਤੀ ਸੁਨੀਤਾ ਰਾਣੀ
ਸਾਇੰਸ ਮਿਸਟ੍ਰੈਸ ਅਤੇ ਸ੍ਰੀਮਤੀ ਨਿਧਾ ਨਾਰੰਗ ਸਾਇੰਸ ਮਿਸਟ੍ਰੈਸ ਦਾ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਕੌਰ ਵਲੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਲਾਕਡਾਊਨ ਦੌਰਾਨ ਮਿਹਨਤ ਅਤੇ ਸ਼ਿੱਦਤ ਨਾਲ ਕਰਵਾਈ ਜਾ ਰਹੀ ਆਨਲਾਈਨ ਪੜਾਈ ਕਰਕੇ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਵਿਜੈ ਗਰਗ ਨੇ ਦੱਸਿਆ ਇਸ ਸਕੂਲ ਦੇ ਸਾਰੇ ਅਧਿਆਪਕ ਲਾਕਡਾਊਨ ਦੌਰਾਨ ਪੂਰੀ ਮਿਹਨਤ ਨਾਲ ਵਿਦਿਆਰਥੀਆਂ ਦੀ ਆਨਲਾਈਨ ਪੜਾਈ ਵਿੱਚ ਲੱਗੇ ਹੋਏ ਹਨ ਅਤੇ ਉਨਾਂ ਵਲੋਂ ਸਮੇਂ ਸਮੇਂ ਤੇ ਨਿਰੀਖਣ ਵੀ ਕੀਤਾ ਜਾਦਾ ਹੈ।ਘਰ ਬੈਠੇ ਵਿਦਿਆਰਥੀਆਂ ਦਾ ਸੋਸ਼ਲ ਮੀਡੀਆ ਰਾਹੀਂ ਸਮਰ ਕੈਪ ਵੀ ਲਗਾਇਆ ਗਿਆ ਸੀ।ਉਨਾਂ ਨੇ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media