ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ -19 ਮਹਾਂਮਾਰੀ ਦੇ ਚੱਲਦਿਆਂ ਲਾਕ ਡਾਉਨ ਦੌਰਾਨ ਔਰਤਾਂ ਨੂੰ ਮਾਹਵਾਰੀ ਨਾਲ
ਸਬੰਧਤ ਸੈਨੇਟਰੀ ਪੈਡ ਦੀ ਉਪਲੱਬਧਤਾ ਕਰਵਾਉਣ ਲਈ ਸੰਗਿਨੀ ਸਹੇਲੀ ਸੰਸਥਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਅੱਜ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ਮੌਕੇ ਕਰਵਾਏ ਇਕ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਸੰਗਰੂਰ ਵਲੋਂ ਚੇਅਰਪਰਸਨ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸੇ ਦੌਰਾਨ ਸੰਸਥਾ ਵਲੋਂ ਰੈਡ ਕਰਾਸ ਦਫਤਰ ਕੁਸ਼ਟ ਆਸ਼ਰਮ ਅਤੇ ਗੁਰੂ ਘਰ ਉਭਾਵਾਲ ਵਿਖੇ ਲੜਕੀਆਂ ਨੂੰ ਸੈਨੇਟਰੀ ਪੈਡ ਵੰਡੇ ਗਏ ਅਤੇ ਉਨ੍ਹਾਂ ਨੂੰ ਮਾਹਵਾਰੀ ਅਤੇ ਸਫਾਈ ਸਬੰਧੀ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮਾਹਵਾਰੀ ਦੌਰਾਨ ਸਾਫ ਸਫਾਈ ਨਾ ਰੱਖਣ ਕਰਕੇ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media