Monday, November 9, 2026

ਸਰਬੱਤ ਦਾ ਭਲਾ ਟਰੱਸਟ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਸੈਨੇਟਾਈਜ਼ਰ ਤੇ ਟੈਂਪਰੇਚਰ ਮਸ਼ੀਨ ਭੇਟ

ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੇ ਚੱਲਦਿਆਂ ਡਾਕਟਰ ਐਸ.ਪੀ ਸਿੰਘ ਓਬਰਾਏ ਮੈਨੇਜਿਗ ਟਰੱਸਟੀ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ ਹੇਠ ਰਾਸ਼ਟਰੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਟਰੱਸਟ ਦੇ ਜਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਅਤੇ ਜਿਲ੍ਹਾ ਟੀਮ ਦੇ ਮੈਂਬਰ ਫਤਹਿ ਸਿੰਘ ਅਤੇ ਸਤਨਾਮ ਸਿੰਘ ਦਮਦਮੀ ਰਾਹੀਂ ਸੈਨੇਟਾਈਜਰ ਦਾ ਡੱਬਾ ਅਤੇ ਟੈਂਪਰੇਚਰ ਮਸ਼ੀਨ ਅੰਕੁਰ ਮਹਿੰਦਰੂ ਜੀ.ਏ ਟੂ ਡੀ.ਸੀ ਦੇ ਸਪੁੱਰਦ ਕੀਤੀ ਗਈ।ਅੰਕੁਰ ਮਹਿੰਦਰੂ ਨੇ ਡਾਕਟਰ ਐਸ.ਪੀ ਸਿੰਘ ਓਬਰਾਏ ਅਤੇ ਉਹਨਾਂ ਦੀ ਟੀਮ ਦਾ ਧੰਨਵਾਦ ਕੀਤਾ।
ਇਸ ਮੌਕੇ ਕਰਮਵੀਰ ਸਿੰਘ ਅਤੇ ਜਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …