Friday, August 14, 2026

ਜਿਲ੍ਹੇ ਵਿੱਚ 12 ਨਵੇਂ ਕਰੋਨਾ ਕੇਸ ਆਏ ਸਾਹਮਣੇ – ਵਧੀਕ ਡਿਪਟੀ ਕਮਿਸ਼ਨਰ

ਲੋਕ ਘਬਰਾਉਣ ਨਾ ਪ੍ਰਸਾਸ਼ਨ ਵਲੋਂ ਕਰੋਨਾ ਨਾਲ ਨਿਪਟਣ ਲਈ ਪ੍ਰਬੰਧ ਪੂਰੇ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲੇ ਅੱਜ ‘ਚ ਕਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ।ਇਨ੍ਹਾਂ ਵਿੱਚੋਂ 5 ਮਾਨਾਂਵਾਲਾ

ਅਤੇ 5 ਬਾਬਾ ਬਕਾਲਾ ਨਾਲ ਸਬੰਧਤ ਅਤੇ 2 ਹੋਰ ਹਨ।
                 ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦੱਸਿਆ ਕਿ ਜਿਲੇ੍ਹ ਵਿੱਚ ਹੁਣ ਤੱਕ 374 ਕਰੋਨਾ ਦੇ ਮਰੀਜ਼ ਹਨ।ਜਿੰਨਾਂ ਵਿੱਚੋਂ 307 ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ, 7 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ 60 ਐਕਟਿਵ ਕੇਸ ਹਨ ਜੋ ਕਿ ਹਸਪਤਾਲ ਵਿੱਚ ਜ਼ੇੇਰੇ ਇਲਾਜ਼ ਹਨ।ਉਨਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਪ੍ਰਸਾਸ਼ਨ ਸਿਹਤ ਵਿਭਾਗ ਦੀਆਂ ਸਲਾਹਾਂ ਤੇ ਅਮਲ ਕਰਦਿਆਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਬਾਰ-ਬਾਰ ਹੱਥ ਸਾਫ ਕੀਤੇ ਜਾਣ, ਮਾਸਕ ਪਹਿਨਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ।
             ਹਿਮਾਂਸ਼ੂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰੋਨਾ ਪਾਜ਼ਟਿਵ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਜਾਣ ਅਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ।ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨਾਂ ਇਲਾਕਿਆਂ ਵਿੱਚ ਕਰੋਨਾ ਦੇ ਕੇਸ ਪਾਏ ਜਾਂਦੇ ਹਨ, ਉਥੇ ਪੂਰੀ ਅਹਿਤਿਆਤ ਰੱਖੀ ਜਾਵੇ ਅਤੇ ਇਲਾਕੇ ਨੂੰ ਸੈਨੀਟਾਈਜ਼ ਕਰਵਾਇਆ ਜਾਵੇ।
                 ਇਸ ਮੀਟਿੰਗ ਵਿੱਚ ਅੰਕੁਰਜੀਤ ਸਿੰਘ ਆਈ.ਏ.ਐਸ, ਸਰਤਾਜ ਸਿੰਘ ਚਾਹਲ, ਸੰਦੀਪ ਮਲਿਕ (ਦੋਵੇਂ ਏ.ਡੀ.ਸੀ.ਪੀ), ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਜੁਗਲ ਕਿਸ਼ੋਰ ਸਿਵਲ ਸਰਜਨ, ਡਾ: ਮਦਨ ਮੋਹਨ, ਮੁਕਸ਼ ਸ਼ਰਮਾ ਜਿਲ੍ਹਾ ਮਾਲ ਅਫਸਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …