ਇਸ ਸਮੇਂ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ ਹੈ 20
ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਸੁਕਰਵਾਰ ਨੂੰ 5 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਉਂਣ ਨਾਲ ਜਿਲਾ
ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ ਕਰੀਬ 20 ਹੋ ਗਈ ਹੈ। ਇਸ ਤੋਂ ਇਲਾਵਾ ਇੱਕ ਵਿਅਕਤੀ ਦੀ ਮੋਤ 2 ਦਿਨ ਪਹਿਲਾ ਹੋ ਗਈ ਸੀ ਜਿਸ ਦੀ ਹੁਣ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 2 ਲੋਕਾਂ ਨੂੰ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਸਮਾਂ ਪੂਰਾ ਹੋਣ ਤੇ ਘਰ ਭੇਜ ਦਿੱਤਾ ਗਿਆ ਹੈ। 20 ਕਰੋਨਾ ਪਾਜੀਟਿਵ ਲੋਕਾਂ ਦਾ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਰੀਬ ਦੋ ਦਿਨ ਪਹਿਲਾ ਮੀਰਪੁਰ ਕਾਲੋਨੀ ਤੋਂ ਇਹ ਵਿਅਕਤੀ ਜਿਸ ਦੀ ਮੋਤ ਹੋ ਗਈ ਸੀ ਅਤੇ ਉਸ ਵਿਅਕਤੀ ਨੂੰ ਕਰੋਨਾ ਦੇ ਲੱਛਣ ਹੋਣ ਕਾਰਨ ਉਸ ਦੀ ਮੈਡੀਕਲ ਜਾਂਚ ਲਈ ਸੈਂਪਲਿੰਗ ਕੀਤੀ ਗਈ ਸੀ।ਇਸ ਨਾਲ ਹੀ ਇਸ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਦੀ ਵੀ ਸੈਂਪਲਿੰਗ ਕੀਤੀ ਗਈ ।ਅੱਜ ਰਿਪੋਰਟ ਆਉਣ ‘ਤੇ ਉਪਰੋਕਤ ਵਿਅਕਤੀ ਜਿਸ ਦੀ ਮੋਤ ਹੋ ਗਈ ਸੀ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ ਉਸ ਦੇ ਪਰਿਵਾਰ ਦੇ 3 ਮੈਂਬਰਾਂ ਦੀ ਮੈਡੀਕਲ ਰਿਪੋਰਟ ਵੀ ਕਰੋਨਾ ਪਾਜੀਟਿਵ ਹੈ।ਇਸ ਤੋਂ ਇਲਾਵਾ ਇੱਕ ਮਹਿਲਾ ਜੋ ਮਾਧੋਪੁਰ ਨਿਵਾਸੀ ਸੀ ਅਤੇ ਕਰੋਨਾ ਲੱਛਣ ਹੋਣ ‘ਤੇ ਉਸ ਦੀ ਵੀ ਮੈਡੀਕਲ ਰਿਪੋਰਟ ਲਈ ਸੈਂਪਲਿੰਗ ਕੀACਤੀ ਗਈ ਸੀ ਦੀ ਵੀ ਮੈਡੀਕਲ ਰਿਪੋਰਟ ਪਾਜੀਟਿਵ ਆਈ ਹੈ।
ਉਨ੍ਹਾਂ ਦੱਸਿਆ ਕਿ 2 ਦਿਨ ਪਹਿਲਾ ਜੋ ਜਲੰਧਰ ਵਿਖੇ ਪਠਾਨਕੋਟ ਨਿਵਾਸੀ 2 ਲੋਕਾਂ ਦੀ ਮੈਡੀਕਲ ਰਿਪੋਰਟ ਵੀ ਕਰੋਨਾ ਪਾਜੀਟਿਵ ਆਈ ਸੀ।ਉਨ੍ਹਾਂ ਦੱਸਿਆ ਕਿ ਉਪਰੋਕਤ ਕਰੋਨਾ ਪਾਜੀਟਿਵ ਲੋਕਾਂ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 23 ਹੋ ਗਈ ਸੀ ਜਿਨਾਂ ਵਿੱਚੋਂ ਇੱਕ ਦੀ ਮੋਤ ਹੋ ਗਈ ਹੈ ਅਤੇ ਬਾਕੀ 22 ਲੋਕਾਂ ਵਿੱਚੋਂ 2 ਲੋਕਾਂ ਨੂੰ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਆਧਾਰ ਤੇ ਘਰਾਂ ਨੂੰ ਭੇਜ ਦਿੱਤਾ ਹੈ।ਉਨਾਂ ਦੱਸਿਆ ਕਿ ਇਸ ਸਮੇਂ ਪਠਾਨਕੋਟ ਵਿਖੇ 20 ਕਰੋਨਾ ਪਾਜੀਟਿਵ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
Punjab Post Daily Online Newspaper & Print Media