Monday, June 15, 2026

ਜਿਲਾ ਲੁਧਿਆਣਾ ਵਿੱਚ ਦੋ ਹੋਰ ਮਰੀਜ਼ ਪਾਜ਼ੀਟਿਵ

ਜਿਲੇ ਤੋਂ ਬਾਹਰਲੇ ਵੀ ਦੋ ਹੋਰ ਮਰੀਜ਼ ਪਾਜ਼ੀਟਿਵ ਪਾਏ

ਲੁਧਿਆਣਾ, 29 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਦੋ ਹੋਰ ਮਰੀਜ਼ਾਂ ਦਾ ਵਾਧਾ ਹੋਇਆ ਹੈ।
              ਅੱਜ ਪਾਜ਼ੀਟਿਵ ਪਾਏ ਗਏ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਮਾਮਲੇ ਸ਼ਹਿਰ ਲੁਧਿਆਣਾ ਅਤੇ ਸਮਰਾਲਾ ਨਾਲ ਸੰਬੰਧਤ ਹਨ।ਇਸ ਤੋਂ ਇਲਾਵਾ ਅੱਜ ਤਿੰਨ ਵਿਅਕਤੀਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਿਨਾਂ ਵਿੱਚ 2 ਜਵਾਨ ਦਯਾ ਬਸਤੀ ਦਿੱਲੀ ਨਾਲ ਸੰਬੰਧਤ ਆਰ.ਪੀ.ਐਫ਼ ਜਵਾਨ ਹਨ।ਇਸ ਤਰਾਂ ਚੰਦਰ ਨਗਰ ਨਿਵਾਸੀ 40 ਸਾਲਾ ਇੱਕ ਔਰਤ ਨੂੰ ਵੀ ਡੀ.ਐਮ.ਸੀ ਤੋਂ ਛੁੱਟੀ ਕਰ ਦਿੱਤੀ ਗਈ ਹੈ।
              ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 6649 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 6364 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 6091 ਨਤੀਜੇ ਨੈਗੇਟਿਵ ਆਏ ਹਨ, ਜਦਕਿ 285 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 183 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 90 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 7 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 145 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
                     ਉਨਾਂ ਕਿਹਾ ਕਿ ਹੁਣ ਤੱਕ 6603 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1741 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 110 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਇਸੇ ਤਰਾਂ ਅੱਜ ਵੀ 217 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …