ਗੁਰਦਾਸਪੁਰ, 29 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ
ਦੇ 03 ਵਿਅਕਤੀਆਂ ਦੀ ਰਿਪੋਰਟ ਪੋਜਟਿਵ ਆਉਣ ਨਾਲ ਜ਼ਿਲੇ ਅੰਦਰ ਪੋਜ਼ਟਿਵ ਕੇਸਾਂ ਦੀ ਕੁਲ ਗਿਣਤੀ 11 ਹੋ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਤਿੰਨਾਂ ਵਿਅਕਤੀਆਂ ਵਿਚੋਂ 02 ਵਿਅਕਤੀ ਪਿੰਡ ਖੁਸ਼ਹਾਲਪੁਰ ਦੇ ਹਨ, ਬੀਤੇ ਦਿਨੀਂ ਮੱਧ ਪ੍ਰਦੇਸ਼ ਸੂਬੇ ਵਿਚੋਂ ਆਏ ਸਨ ਅਤੇ 01 ਵਿਅਕਤੀ ਪਿੰਡ ਤਲਵੰਡੀ, ਗੁਜਰਾਤ ਸੂਬੇ ਵਿਚੋਂ ਆਇਆ ਸੀ। ਉਨਾਂ ਦੱਸਿਆ ਕਿ ਇਨਾਂ ਵਿਚ ਕੋਰੋਨਾ ਵਾਇ੍ਰਸ ਦੇ ਨਿਰਧਾਰਿਤ ਲੱਛਣ ਨਹੀਂ ਹਨ।ਇਨਾਂ ਨੂੰ ਕਮਿਊਨਿਟੀ ਹੈਲਥ ਸੈਂਟਰ, ਧਾਰੀਵਾਲ ਵਿਖੇ ਰੱਖਿਆ ਗਿਆ ਹੈ।
ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 139 ਕੋਰੋਨਾ ਪੀੜਤਾਂ ਵਿਚੋਂ 03 ਵਿਅਕਤੀਆਂ ਦੀ ਮੋਤ ਹੋ ਚੁੱਕੀ ਹੈ। 125 ਘਰਾਂ ਨੂੰ ਭੇਜੇ ਗਏ ਹਨ (119 ਠੀਕ ਹੋਏ ਹਨ, 06 ਘਰਾਂ ਅੰਦਰ ਏਕਾਂਤਵਾਸ ਕੀਤੇ ਗਏ ਹਨ)।05 ਪੀੜ੍ਹਤ ਧਾਰੀਵਾਲ ਅਤੇ 06 ਪੀੜਤ ਬਟਾਲਾ ਵਿਖੇ ਰੱਖੇ ਗਏ ਹਨ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜਿਲ੍ਹੇ ‘ਚ 3146 ਸ਼ੱਕੀ ਮਰੀਜ਼ਾਂ ਵਿਚੋਂ 2866 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ, 136 ਕੋਰੋਨਾ ਪੀੜਤ, 337 ਪੈਂਡਿਗ ਅਤੇ 04 ਸੈਂਪਲ ਰਿਜੈਕਟ ਹੋਏ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media