ਬਠਿੰਡਾ, 29 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲ੍ਹੇ ਵਿਚ ਅੱਜ ਫਿਰ ਕਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ।ਇੰਨ੍ਹਾਂ ਵਿਚੋਂ 1 ਔਰਤ ਅਤੇ 3 ਪੁਰਸ਼
ਹਨ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ
ਦੱਸਿਆ ਕਿ ਇੰਨ੍ਹਾਂ ਵਿਚੋਂ ਦੋ ਦਾ ਯਾਤਰਾ ਪਿੱਛੋਕੜ ਹੈ ਅਤੇ ਉਨ੍ਹਾਂ ਨੇ ਕ੍ਰਮਵਾਰ ਅੰਬਾਲਾ ਤੇ ਦਿੱਲੀ ਦੀ ਯਾਤਰਾ ਕੀਤੀ ਹੈ।ਇਸ ਤੋਂ ਬਿਨ੍ਹਾਂ ਇਕ ਪੁਲਿਸ ਹਿਰਾਸਤ ਵਿੱਚ ਬੰਦੀ ਹੈ।ਜਿਸ ਨੂੰ ਪੁਲਿਸ ਨੇ ਕਿਸੇ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਜਦਕਿ ਇਕ ਆਂਗਣਬਾੜੀ ਵਰਕਰ ਹੈ।ਉਨ੍ਹਾਂ ਨੇ ਦੱਸਿਆ ਕਿ ਹੁਣ ਜਿਲ੍ਹੇ ਵਿਚ ਐਕਟਿਵ ਕੇਸ 5 ਹੋ ਗਏ ਹਨ।ਜਦ ਕਿ 43 ਲੋਕ ਪਹਿਲਾਂ ਹੀ ਠੀਕ ਹੋ ਕੇ ਘਰ ਪਰਤ ਚੁੱਕੇ ਹਨ।
ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਉਕਤ ਤੋਂ ਬਿਨ੍ਹਾਂ ਅੱਜ 167 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਦੀਆਂ ਰਿਪੋਰਟਾਂ ਪਾਜ਼ਟਿਵ ਆਈਆਂ ਹਨ, ਉਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ।ਇਸੇ ਤਰਾਂ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਨਮੂਨੇ ਜਾਂਚ ਲਈ ਲਏ ਜਾ ਰਹੇ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media