ਨੂਰਪੁਰ ਬੇਦੀ, 29 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ
ਸਰਜਨ ਰੂਪਨਗਰ ਦੀ ਅਗਵਾਈ ਹੇਠ ਅਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਸੀ.ਐਚ.ਸੀ ਨੂਰਪੁਰ ਬੇਦੀ ਵਿਖੇ ਕੋਵਿਡ 19 ਆਰ.ਟੀ-ਪੀ.ਸੀ.ਆਰ ਟੈਸਟ ਦੀ ਸੈਪਲਿੰਗ ਕੀਤੀ ਜਾ ਰਹੀ ਹੈ।ਡਾ: ਸਿਮਰਨਜੀਤ ਕੌਰ ਮੈਡੀਕਲ ਅਫਸਰ ਨੇ ਦੱਸਿਆ ਕਿ ਸੀ.ਐਚ.ਸੀ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡਾਂ ਵਿੱਚੋਂ ਅੱਜ ਤੱਕ 174 ਵਿਅਕਤੀਆਂ ਦੀ ਆਰ.ਟੀ-ਪੀ.ਸੀ.ਆਰ ਟੈਸਟਾਂ ਦੀ ਸੈਪਲਿੰਗ ਕੀਤੀ ਗਈ ਹੈ।ਜਿਨ੍ਹਾਂ ਵਿੱਚੋ 1 ਕੇਸ ਪੋਜ਼ਟਿਵ ਆਇਆ ਹੈ।ਜਿਸ ਕਰਕੇ ਪਿੰਡ ਝੱਜ ਦਾ ਹਾਊਸ ਟੂ ਹਾਊਸ ਸਰਵੇ ਕੀਤਾ ਜਾ ਰਿਹਾ ਹੈ।ਇਸ ਸਰਵੇ ਦੌਰਾਨ ਜੋ ਸ਼ੱਕੀ ਮਰੀਜ਼ ਮਿਲਦਾ ਹੈ ਤਾਂ ਉਸ ਦੇ ਟੈਸਟ ਦਾ ਸੈਂਪਲ ਲਿਆ ਜਾ ਰਿਹਾ ਹੈ ।
ਡਾ: ਗੁਰਪ੍ਰੀਤ ਕੌਰ ਮੈਡੀਕਲ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੂੰ ਜੇਕਰ ਖੰਘ, ਬੁਖਾਰ, ਜੁਕਾਮ ਜਾਂ ਸਾਹ ਲੈਣ ਵਿੱਚ ਤਕਲੀਫ਼ ਹੈ ਤਾਂ ਉਹ ਤੁਰੰਤ ਆਪਣੇ ਪਿੰਡ ਦੀ ਆਸ਼ਾ ਵਰਕਰ/ਏ.ਐਨ.ਐਮ/ਹੈਲਥ ਵਰਕਰ ਨਾਲ ਸੰਪਰਕ ਕਰਨ ਉਪਰੰਤ ਸੀ.ਐਚ.ਸੀ ਨੂਰਪੁਰ ਬੇਦੀ (ਸਿੰਘਪੁਰ) ‘ਚ ਚੈਕਅਪ ਕਰਵਾ ਕੇ ਟੈਸਟ ਕਰਵਾਇਆ ਜਾਵੇ। ਇਸ ਕੰਮ ਨੂੰ ਨੇਪਰ ਚਾੜਨ ਵਿੱਚ ਡਾ: ਵਿਨੈ ਸੈਣੀ, ਡਾ: ਅੰਜੂ ਬਾਲਾ ਏ.ਐਮ.ਓ, ਬਿਨੀਆਮੀਨ, ਨਿਰਮਲ ਕੁਮਾਰ ਐਲ.ਟੀ, ਮਿਸ ਸਰੋਜਨੀ, ਜੋਤੀ ਸ਼ਰਮਾ, ਅੰਮ੍ਰਿਤਪਾਲ ਕੌਰ ਸਟਾਫ਼ ਨਰਸ ਅਤੇ ਮੋਹਿਤ ਸ਼ਰਮਾ ਵੱਖ-ਵੱਖ ਕੰਮ ਕਰਕੇ ਪੂਰਾ ਸਹਿਯੋਗ ਕਰ ਰਹੇ ਹਨ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media