Monday, February 23, 2026

ਪਟਿਆਲਾ ਜਿਲ੍ਹੇ ’ਚ ਲਏ ਸਾਰੇ 297 ਕੋਵਿਡ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ

ਕਰੋਨਾ ਤੋਂ ਇੱਕ ਹੋਰ ਵਿਅਕਤੀ ਹੋਇਆ ਠੀਕ, ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ

ਪਟਿਆਲਾ 30 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 297 ਸੈਂਪਲਾਂ ਵਿਚੋਂ ਸਾਰੇ ਹੀ ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਅੱਜ ਕੋਈ ਕੋਵਿਡ ਪੌਜਟਿਵ ਕੇਸ ਰਿਪੋਰਟ ਨਹੀਂ ਹੋਇਆ।ਉਨ੍ਹਾਂ ਦੱਸਿਆ ਕਿ ਅੱਜ ਪਟਿਆਲਾ ਦੇ ਐਸ.ਐਸ.ਟੀ ਨਗਰ ਦਾ ਰਹਿਣ ਵਾਲਾ ਇੱਕ ਵਿਅਕਤੀ ਜੋ ਕਿ ਕੋਵਿਡ ਪੌਜ਼ਟਿਵ ਆਉਣ ’ਤੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੀ, ਨੂੰ ਵੀ ਕਰੋਨਾ ਤੋਂ ਠੀਕ ਹੋਣ ਅਤੇ ਗਾਈਡ ਲਾਈਨ ਅਨੁਸਾਰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਇਸ ਤਰਾਂ ਹੁਣ ਤੱਕ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 105 ਹੋ ਗਈ ਹੈ।
             ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੁੱਲ 314 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਬੀਤੇ ਦਿਨੀਂ ਪੌਜ਼ਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ ਵਿੱਚ ਆਏ ਵਿਅਕਤੀਆਂ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ ਮਰੀਜ਼, ਸਿਹਤ ਵਿਭਾਗ ਦੇ ਫ਼ਰੰਟਲਾਈਨ ਵਰਕਰ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
          ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਡਾਇਰੈਕਟਰ ਸਿਹਤ ਸੇਵਾਵਾਂ ਤੋਂ ਪ੍ਰਾਪਤ ਨਵੀਂ ਨੋਟੀਫੀਕੇਸ਼਼ਨ ਅਨੁਸਾਰ ਜਨਤਕ ਥਾਵਾਂ ’ਤੇ ਮਾਸਕ ਨਾ ਪਾਉਣ, ਜਨਤਕ ਥਾਂ ਤੇ ਥੁੱਕਣ, ਘਰ ਵਿੱਚ ਇਕਾਂਤਵਾਸ ਦੀ ਉਲੰਘਣਾ ਕਰਨ ’ਤੇ ਜੁਰਮਾਨੇ ਦੀ ਰਕਮ ਵਧਾ ਦਿੱਤੀ ਹੈ।ਉਨ੍ਹਾਂ ਆਮ ਜਨਤਾ ਨੂੰ ਮੁੜ ਅਪੀਲ ਕੀਤੀ ਕਿ ਸਮੂਹ ਜਨਤਾ ਦੇ ਸਹਿਯੋਗ ਨਾਲ ਹੀ ਕਰੋਨਾ ਦੀ ਜੰਗ ਨੂੰ ਜਿੱਤਿਆ ਜਾ ਸਕਦਾ ਹੈ।
              ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 5201 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ 122 ਕੋਵਿਡ ਪੌਜ਼ਟਿਵ ਜੋ ਕਿ ਜਿਲ੍ਹਾ ਪਟਿਆਲਾ ਨਾਲ ਸਬੰਧਤ ਹਨ, 4765 ਨੈਗੇਟਿਵ ਅਤੇ 314 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿਚੋਂ ਦੋ ਪੌਜ਼ਟਿਵ ਕੇਸ ਦੀ ਮੌਤ ਹੋ ਚੁੱਕੀ ਹੈ ਅਤੇ 105 ਕੇਸ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …