Thursday, September 19, 2024

ਪਿੰਡਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਟੀਨੂੰ ਨੇ ਕੀਤੇ ਸੰਗਤ ਦਰਸ਼ਨ

PPN12101422

ਜਲੰਧਰ, 12 ਅਕਤੂਬਰ (ਹਰਦੀਪ ਸਿੰਘ ਦਿਓਲ/ਪਵਨਦੀਪ ਸਿੰਘ ਭੰਡਾਲ) – ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਇਨਖ਼ਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰਖ਼ਾਂ ਵੱਚਨਬੱਧ ਹੈ। ਇਨਖ਼ਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਪਵਨ ਕੁਮਾਰ ਟੀਨੂੰ ਮੁੱਖ ਸੰਸਦੀ ਸਕੱਤਰ ਪੰਜਾਬ ਨੇ ਅੱਜ ਆਦਮਪੁਰ ਵਿਖੇ ਵਿਧਾਨ ਸਭਾ ਹਲਕਾ ਆਦਮਪੁਰ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਤ ਕਰੀਬ 150 ਪੰਚਾਇਤਾਂ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਉਨਖ਼ਾਂ ਪੰਚਾਇਤਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਇਨਖ਼ਾਂ ਦੇ ਹੱਲ ਲਈ ਕਿਹਾ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ (ਨਾਰਥ) ਸ੍ਰੀ ਸੁਰਜੀਤ ਭਾਟੀਆ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਦੌਰਾਨ ਪਿੰਡਾਂ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਪੰਚਾਇਤਾਂ ਦੀ ਮੰਗ ਦਾ ਜਾਇਜ਼ਾ ਲਿਆ ਗਿਆ ਜਦਕਿ ਮੁਕੰਮਲ ਹੋ ਚੁੱਕੇ ਅਤੇ ਚੱਲ ਰਹੇ ਪ੍ਰਾਜੈਕਟਾਂ ‘ਤੇ ਵੀ ਨਜ਼ਰਸਾਨੀ ਕੀਤੀ ਗਈ।

ਇਸ ਮੌਕੇ ਸ੍ਰੀ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਦੇ ਸਾਰੇ ਪਿੰਡ ਸਾਰੀਆਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਣਗੇ। ਉਨਖ਼ਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਗਰਾਂਟਾਂ ਦੀ ਕੋਈ ਘਾਟ ਲਈ ਆਉਣ ਦਿੱਤੀ ਜਾਵੇਗੀ। ਉਨਖ਼ਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਆਉਣ ਵਾਲੇ ਸਮੇਂ ਵਿਚ ਵੀ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੰਗਤ ਦਰਸ਼ਨ ਕੀਤੇ ਜਾਣਗੇ। ਇਸ ਮੌਕੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਕਾਇਆ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਈ ਸ੍ਰੀ ਸਰਬਜੀਤ ਸਿੰਘ ਰਿਆੜ, ਐਕਸੀਅਨ ਸ੍ਰੀ ਪਰਮਜੀਤ ਸਿੰਘ ਤੇ ਐਨ. ਪੀ ਸਿੰਘ, ਐਸ. ਡੀ. ਓ ਸ੍ਰੀ ਸ਼ਸ਼ੀਪਾਲ ਸ਼ਰਮਾ ਤੇ ਨਿਤਿਨ ਕਾਲੀਆ, ਸਹਾਇਕ ਇੰਜੀਨੀਅਰ ਸ੍ਰੀ ਬਲਦੇਵ ਰਾਜ, ਸ੍ਰੀ ਗੁਰਦਿਆਲ ਸਿੰਘ ਨਿੱਝਰ, ਜਥੇ: ਹਰਨਾਮ ਸਿੰਘ, ਸ੍ਰੀ ਹਰਬੋਲਿੰਦਰ ਸਿੰਘ ਬੋਲੀਨਾ, ਸ੍ਰੀ ਮਲਕੀਤ ਸਿੰਘ ਦੌਲਤਪੁਰ, ਸ੍ਰੀ ਮੇਜਰ ਸਿੰਘ, ਸ੍ਰੀ ਹਰਮੇਲ ਸਿੰਘ ਮੱਲੀਆਂ ਨੰਗਲ, ਸ੍ਰੀ ਜਗਮੇਲ ਸਿੰਘ ਢਿੱਲੋਂ, ਸ੍ਰੀ ਪਰਮਿੰਦਰ ਸਿੰਘ ਕਰਵਲ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …

Leave a Reply