ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੰਧੂ) – ਦਸ਼ਮੇਸ਼ ਪਬਲਿਕ ਸਕੂਲ ਮੀਰਾਂ ਕੋਟ ਕਲਾਂ ਦੇ ਪ੍ਰਬੰਧਕਾਂ ਵੱਲੋਂ ਸਕੂਲ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੇ
ਮਾਪਿਆਂ ਕੋਲੋਂ ਦਾਖਲਾ ਤੇ ਕਿਸੇ ਵੀ ਕਿਸਮ ਦੀ ਮਹੀਨਾਵਾਰੀ ਫੀਸ ਨਾ ਲੈਣ ਦਾ ਫੈਸਲਾ ਕਰਕੇ ਇੱਕ ਵੱਖਰੀ ਕਿਸਮ ਦੀ ਮਿਸਾਲ ਕਾਇਮ ਕੀਤੀ ਹੈ।ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਸਕੂਲ ਵਿੱਚ ਹਾਜ਼ਰ ਹੋਣ ਸਮੇਂ ਹੀ ਕਿਸੇ ਕਿਸਮ ਦੀ ਫੀਸ ਲੈਣ ਦਾ ਪ੍ਰਣ ਕਰਦਿਆਂ ਇਕ ਸ਼ੋਸ਼ਲ ਮੀਡੀਆ ‘ਤੇ ਇੱਕ ਵੀਡਿਓ ਜਾਰੀ ਕਰ ਦਿੱਤਾ ਹੈ।
ਮੈਡਮ ਭਾਵਨਾ ਦੇ ਅਨੁਸਾਰ ਇਸ ਮਹਾਂਮਾਰੀ ਦੇ ਦੌਰ ਵਿੱਚ ਜਦੋਂ ਆਮ ਲੋਕਾਂ ਦਾ ਗੁਜ਼ਰ ਬਸ਼ਰ ਕਰਨਾ ਬਹੁਤ ਔਖਾ ਹੋਇਆ ਪਿਆ ਹੈ ਤੇ ਸਮੁੱਚਾ ਜਨ ਜੀਵਨ ਆਰਥਿਕ ਮੰਦਹਾਲੀ ਦੇ ਆਲਮ ਵਿੱਚ ਹੈ ਤਾਂ ਸਾਡਾ ਫਰਜ਼ ਬਣਦਾ ਹੈ ਕਿ ਮਨੁੱਖਤਾ ਦੀ ਸੇਵਾ ਦੇ ਮੱਦੇਨਜ਼ਰ ਅਜਿਹਾ ਫੈਸਲਾ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਾਨਸਿਕ ਤੇ ਆਰਥਿਕ ਰਾਹਤ ਮਿਲ ਸਕੇ।ਉਨ੍ਹਾਂ ਕਿਹਾ ਜਦੋਂ ਤੱਕ ਮਾਹੌਲ ਸੁਖਾਵਾਂ ਨਹੀਂ ਹੋ ਜਾਂਦਾ ਤੇ ਸਕੂਲ ਲੱਗਣੇ ਸ਼ੁਰੂ ਹੋ ਜਾਂਦੇ ਉੱਦੋਂ ਤੱਕ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੀਰਾਂ ਕੋਟ ਕਲਾਂ ਦੇ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਾਖਲੇ ਅਤੇ ਫੀਸਾਂ ਸਬੰਧੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਥੇ ਦੱਸਣਯੋਗ ਹੈ ਕਿ ਸਰਕਾਰ ਵੱਲੋਂ 70 ਪ੍ਰਤੀਸ਼ਤ ਫੀਸਾਂ ਲੈਣ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਕਈ ਨਾਮਵਰ ਟਰੱਸਟਾਂ ਦੇ ਪ੍ਰਬੰਧ ਅਧੀਨ ਚੱਲਣ ਵਾਲੇ ਸਕੂਲ ਪ੍ਰਬੰਧਕ ਤੇ ਹੋਰ ਨਿੱਜੀ ਸਕੂਲ ਮਾਲਕ ਫੀਸਾਂ ਇਕੱਠੀਆਂ ਕਰਨ ਲਈ ਤਰਲੋਮੱਛੀ ਹੋ ਰਹੇ ਹਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media