ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਪ੍ਰੇਰਣਾ ਨਾਲ ਜਗਰਾਉਂ ਦੀ ਸੰਗਤ ਵੱਲੋਂ ਸ੍ਰੀ
ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 129 ਕੁਇੰਟਲ ਕਣਕ ਭੇਟ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਨੇ ਲੰਗਰ ਲਈ 52 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਵੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਭਾਈ ਗਰੇਵਾਲ ਅਤੇ ਉਨ੍ਹਾਂ ਨਾਲ ਆਈ ਜਗਰਾਉਂ ਦੀ ਸੰਗਤ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਵਧੀਕ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਬੀਰ ਸਿੰਘ, ਅਜੀਤ ਸਿੰਘ ਠੁਕਰਾਲ, ਸਰਪ੍ਰੀਤ ਸਿੰਘ ਕਾਉਂਕੇ, ਪਰਮਜੀਤ ਸਿੰਘ ਪੰਮਾ, ਸਤਨਾਮ ਸਿੰਘ, ਸੁਖਵਿੰਦਰ ਸਿੰਘ ਭਸੀਸ, ਗਰਚਰਨ ਸਿੰਘ ਗੁਰੂਸਰ, ਮਨਜਿੰਦਰ ਸਿੰਘ ਮੱਖਣ, ਗੁਰਪ੍ਰੀਤ ਸਿੰਘ ਗੁਰੂਸਰ, ਰੇਸ਼ਮ ਸਿੰਘ ਮਾਣੂਕੇ, ਅਜਮੇਰ ਸਿੰਘ, ਜਗਮੋਹਣ ਸਿੰਘ, ਗੁਰਕਮਲਪ੍ਰੀਤ ਸਿੰਘ ਢਿੱਲੋਂ, ਜਗਰਾਜ ਸਿੰਘ, ਮੈਨੇਜਰ ਕਰਮਜੀਤ ਸਿੰਘ, ਭੁਪਿੰਦਰ ਸਿੰਘ ਆਦਿ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media