Sunday, September 20, 2026

ਜਥੇਦਾਰ ਜ਼ੀਰਾ ਦੀ ਅਗਵਾਈ ‘ਚ ਸੰਗਤ ਵੱਲੋਂ 1229 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਵਤਾਰ ਸਿੰਘ ਜ਼ੀਰਾ ਸਿੰਘ ਦੀ ਅਗਵਾਈ ਵਿਚ ਹਲਕੇ

ਦੀਆਂ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ 1229 ਕੁਇੰਟਲ ਕਣਕ ਭੇਜ ਕੇ ਸ਼ਰਧਾ ਪ੍ਰਗਟਾਈ ਗਈ।ਕਣਕ ਲੈ ਕੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਹੋਰ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸੁਖਬੀਰ ਸਿੰਘ, ਰਾਜਿੰਦਰ ਸਿੰਘ ਰੂਬੀ ਤੇ ਨਿਸ਼ਾਨ ਸਿੰਘ ਨੇ ਸਨਮਾਨਿਤ ਕੀਤਾ।ਬੂਹ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਜ਼ੀਰਾ ਦੀ ਪ੍ਰੇਰਣਾ ਨਾਲ ਹਲਕੇ ਦੀ ਸੰਗਤ ਵੱਲੋਂ ਸਾਂਝੇ ਤੌਰ ’ਤੇ ਇਹ ਕਣਕ ਇਕੱਤਰ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸੰਗਤਾਂ ਵਿਚ ਸ੍ਰੀ ਦਰਬਾਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ, ਜਿਸ ਸਦਕਾ ਉਹ ਆਪ ਮੁਹਾਰੇ ਕਣਕ ਅਤੇ ਹੋਰ ਰਸਦਾਂ ਭੇਜ ਰਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ, ਲਖਵਿੰਦਰ ਸਿੰਘ ਨਿੱਜੀ ਸਹਾਇਕ ਜਥੇਦਾਰ ਜ਼ੀਰਾ ਆਦਿ ਮੌਜੂਦ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …