Thursday, April 16, 2026

ਸ਼੍ਰੋਮਣੀ ਕਮੇਟੀ ਵਲੋਂ ਅਮਲਾ ਸ਼ਾਖਾ ਦੇ ਇੰਚਾਰਜ ਸੁਰਿੰਦਰ ਸਿੰਘ ਨੂੰ ਵਿਦਾਇਗੀ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਸੁਰਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿਚ 37 ਸਾਲ ਦੇ ਕਰੀਬ ਸੇਵਾ ਨਿਭਾਈ।ਸੁਰਿੰਦਰ ਸਿੰਘ ਦੀ ਸੇਵਾ ਮੁਕਤੀ ’ਤੇ ਉਨ੍ਹਾਂ ਨੂੰ ਵਿਦਾਇਗੀ ਦਿੰਦੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼ੁਭ ਇਛਾਵਾਂ ਦਿੱਤੀਆਂ ਅਤੇ ਭਵਿੱਖ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਸੁਰਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।
                  ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਦਿਆਲ ਸਿੰਘ, ਸੁਖਬੀਰ ਸਿੰਘ ਤੇ ਗੁਰਚਰਨ ਸਿੰਘ ਕੋਹਾਲਾ, ਸਾਬਕਾ ਮੈਨੇਜਰ ਜਤਿੰਦਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਹਰਿੰਦਰ ਸਿੰਘ ਰੋਮੀ, ਸੁਪਰਵਾਈਜ਼ਰ ਗੋਪਾਲ ਸਿੰਘ, ਮਲਕੀਤ ਸਿੰਘ ਤੇ ਹਰਪਾਲ ਸਿੰਘ, ਸਹਾਇਕ ਸੁਪਰਵਾਈਜ਼ਰ ਜਸਬੀਰ ਸਿੰਘ, ਜਤਿੰਦਰ ਸਿੰਘ, ਈ.ਸੀ ਪਿਆਰਾ ਸਿੰਘ ਤੇ ਗੁਰਪ੍ਰੀਤ ਸਿੰਘ ਖਹਿਰਾਬਾਦ ਆਦਿ ਮੌਜੂਦ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …