ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਹਲਕਾ ਟਾਂਡਾ ਤੋਂ
ਅਰਵਿੰਦਰ ਸਿੰਘ ਰਸੂਲਪੁਰ ਅਤੇ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਯੂਥ ਅਕਾਲੀ ਆਗੂ ਦੀ ਅਗਵਾਈ ਵਿਚ ਸੰਗਤਾਂ 223 ਕੁਇੰਟਲ ਕਣਕ ਲੈ ਕੇ ਪੁੱਜੀਆਂ।ਹਲਕਾ ਉੜਮੁੜ ਟਾਂਡਾ ਦੀ ਸੰਗਤ ਵੱਲੋਂ ਪਹਿਲਾਂ ਵੀ ਵੱਡੀ ਪੱਧਰ ’ਤੇ ਕਣਕ ਸੇਵਾ ਭੇਜੀ ਗਈ ਹੈ।ਇਸ ਤਰਾਂ ਹਲਕੇ ਦੀ ਸੰਗਤ ਵੱਲੋਂ ਹੁਣ ਤੱਕ ਸ੍ਰੀ ਦਰਬਾਰ ਸਾਹਿਬ ਲਈ ਕੁਲ 1965 ਕੁਇੰਟਲ ਕਣਕ ਭੇਟ ਕੀਤੀ ਗਈ ਹੈ।ਕਣਕ ਲੈ ਕੇ ਪੁੱਜੇ ਕਮਲਜੀਤ ਸਿੰਘ ਰਸੂਲਪੁਰ, ਪ੍ਰਮਿੰਦਰ ਸਿੰਘ ਸਰਪੰਚ, ਪ੍ਰਭਦੀਪ ਸਿੰਘ ਚੌਹਾਨ, ਲੱਖੀ ਰਾਏ ਆਦਿ ਸ਼ਖ਼ਸੀਅਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਤੇ ਨਿਸ਼ਾਨ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media