Saturday, September 12, 2026

ਲਾਂਬੜਾ ਵਿੱਚ ਭਿਆਨਕ ਸੜਕ ਹਾਦਸਾ, ਤਿੰਨ ਦੀ ਮੌਤ

PPN12101424

ਜਲੰਧਰ, 12 ਅਕਤੂਬਰ (ਹਰਦੀਪ ਸਿੰਘ ਦਿਓਲ /ਵਨਦੀਪ ਸਿੰਘ ਭੰਡਾਲ) -ਸ਼ਹਿਰ ਵਿੱਚ ਜਲੰਧਰ-ਨਕੋਦਰ ਰੋਡ ‘ਤੇ ਐਤਵਾਰ ਨੂੰ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕੁਝ ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਐਤਵਾਰ ਦੀ ਸਵੇਰ ਨੂੰ ਜਲੰਧਰ-ਨਕੋਦਰ ਰੋਡ ‘ਤੇ ਲਾਂਬੜਾ ਦੇ ਨੇੜੇ ਇਕ ਟਰੱਕ, ਐਕਟਿਵਾ ਅਤੇ ਇਨੋਵਾ ਗੱਡੀ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕਾਹਲੀ ਕਾਰਨ ਲੋਕ ਆਪਣੀ ਜਾਨ ਦੀ ਪਰਵਾਹ ਕੀਤੇ ਬਗੈਰ ਸੜਕਾਂ ‘ਤੇ ਵਾਹਨ ਚਲਾਉਂਦੇ ਹਨ ਅਤੇ ਘਰ ਜਾਂ ਦਫਤਰ ਜਲਦੀ ਪੁੱਜਣ ਦੇ ਚੱਕਰ ‘ਚ ਆਪਣੀ ਜ਼ਿੰਦਗੀ ਗੁਆ ਬੈਠਦੇ ਹਨ। ਲੋੜ ਹੈ ਕਿ ਲੋਕ ਆਪਣੇ ਵਾਹਨਾਂ ਦੀ ਰਫਤਾਰ ਸੀਮਤ ਰੱਖਣ ਅਤੇ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨ ਤਾਂ ਜੋ ਅਜਿਹੇ ਭਿਆਨਕ ਹਾਦਸਿਆਂ ਤੋਂ ਬਚਿਆ ਜਾ ਸਕੇ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply