Thursday, December 12, 2024

ਸੂਬੇ ਦੇ ਕਰੀਬ ਸਾਢੇ 12 ਹਜ਼ਾਰ ਛੱਪੜਾਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਜਾਰੀ – ਭੁੱਲਰ

ਸੰਯੁਕਤ ਡਾਇਰੈਕਟਰ ਨੇ ਢਿਲਵਾਂ ਤੇ ਨਡਾਲਾ ਬਲਾਕ ‘ਚ ਕੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਪੂਰਥਲਾ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪਿੰਡਾਂ ਵਾਤਾਵਰਨ ਸਾਫ਼ ਤੇ ਸਵੱਛ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਛੱਪੜਾਂ ਦੀ ਸਫ਼ਾਈ ਦੀ

ਰਾਜ ਵਿਆਪੀ ਮੁਹਿੰਮ ਲਗਾਤਾਰ ਜਾਰੀ ਹੈ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਰਾਜ ਦੇ ਕਰੀਬ ਸਾਢੇ 12 ਹਜ਼ਾਰ ਛੱਪੜਾਂ ਵਿਚੋਂ ਪਾਣੀ ਤੇ ਗਾਰ ਕੱਢਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿੱਤ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਵੱਲੋਂ ਲਗਾਤਾਰ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
               ਇਸ ਸਬੰਧੀ ਵਿਚ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਬਲਾਕਾਂ ਵਿਚ ਇਸ ਮੁਹਿੰਮ ਦੀ ਨਿਗਰਾਨੀ ਲਈ ਨਿਯੁੱਕਤ ਕੀਤੇ ਗਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਅੱਜ ਬਲਾਕ ਢਿਲਵਾਂ ਅਤੇ ਨਡਾਲਾ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ।ਇਸ ਸਬੰਧੀ ਦੋਵਾਂ ਬਲਾਕਾਂ ਵਿਚ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਛੱਪੜਾਂ ਦੀ ਸਫ਼ਾਈ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਕੰਮ ਦੀ ਸਮਾਂ ਸੀਮਾ 10 ਜੂਨ ਮਿਥੀ ਗਈ ਹੈ ਤਾਂ ਜੋ ਪੰਜਾਬ ਵਿਚ ਮਾਨਸੂਨ ਆਉਣ ਤੋਂ ਪਹਿਲਾਂ ਛੱਪੜਾਂ ਨੂੰ ਬਰਸਾਤ ਦਾ ਸਾਹਮਣਾ ਕਰਨ ਲਈ ਤਿਆਰ ਕੀਤਾ ਜਾ ਸਕੇ।ਇਸ ਤੋਂ ਬਾਅਦ ਉਨ੍ਹਾਂ ਡਾਲਾ, ਬਹਿਲੋਲਪੁਰ, ਬਾਜ਼ੀਗਰ ਬਸਤੀ ਅਤੇ ਬੁੱਢਾ ਥੇਹ ਆਦਿ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਨਾਲ ਵਿਚਾਰ-ਵਟਾਂਦਾਰਾ ਕੀਤਾ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ।ਉਨ੍ਹਾਂ ਦੱਸਿਆ ਕਿ ਇਸ ਸਫ਼ਾਈ ਮੁਹਿੰਮ ਵਿਚ ਮਨਰੇਗਾ ਵਰਕਰਾਂ ਨੂੰ ਵੱਧ ਤੋਂ ਵੱਧ ਰੁਜ਼ਕਾਰ ਦੇਣ ਲਈ ਉਨ੍ਹਾਂ ਦੀਆਂ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।
           ਇਸ ਮੌਕੇ ਬੀ.ਡੀ.ਪੀ.ਓ ਢਿਲਵਾਂ ਸਮਸ਼ੇਰ ਸਿੰਘ ਬੱਲ, ਬੀ.ਡੀ.ਪੀ.ਓ ਨਡਾਲਾ ਜਸਪ੍ਰੀਤ ਕੌਰ, ਆਈ.ਟੀ ਮੈਨੇਜਰ ਮਨਰੇਗਾ ਰਾਜੇਸ਼ ਰਾਏ, ਜੇ.ਈ ਰਣਜੀਤ ਕੁਮਾਰ, ਪੰਚਾਇਤ ਸਕੱਤਰ ਜਸਵਿੰਦਰ ਸਿੰਘ ਵਾਲੀਆ ਆਦਿ ਹਾਜ਼ਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …