ਜਿਲਾ ਪਠਾਨਕੋਟ ਵਿਖੇ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 28
ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਵਿੱਚ ਅੱਜ ਐਤਵਾਰ ਨੂੰ 63 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।ਡਿਪਟੀ
ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਨੀਵਾਰ ਨੂੰ 8 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਉਣ ਨਾਲ ਜਿਲੇ ੇ ਵਿੱਚ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 28 ਹੋ ਗਈ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਨਾਂ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਉਨਾਂ 28 ਲੋਕਾਂ ਦਾ ਇਲਾਜ਼ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ‘ਚ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਪਿਛਲੇ ਕਰੀਬ 2 ਮਹੀਨੇ ਤੋਂ ਜਿਲਾ ਪਠਾਨਕੋਟ ਦੇ ਹਰੇਕ ਨਾਗਰਿਕ ਨੇ ਬਹੁਤ ਜਿੰਮੇਦਾਰੀ ਨਾਲ ਆਪਣਾ ਫਰਜ਼ ਨਿਭਾਇਆ ਹੈ ਤੇ ਘਰਾਂ ਵਿੱਚ ਬੰਦ ਰਹੇ ਹਨ।ਉਨਾਂ ਕਿਹਾ ਕਿ ਸਾਡੀ ਸਾਰਿਆਂ ਦੀ ਸਮਾਜ ਪ੍ਰਤੀ ਇਹ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਜਿਲਾ ਪ੍ਰਸਾਸ਼ਨ ਤੇ ਸਿਹਤ ਵਿਭਾਗ ਵਲੋਂ ਸਮੇਂ ਸਮੇਂ ਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਵਾਈਰਸ ਦੀ ਕੜੀ ਨੂੰ ਤੋੜਿਆ ਜਾ ਸਕੇ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media