ਹੁਸ਼ਿਆਰਪੁਰ, 31 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਜਿਥੇ ਵਾਇਰਸ ਵਰਗੇ ਲੱਛਣਾਂ ਵਾਲੇ ਅਤੇ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ 48 ਸੈਂਪਲ ਲਏ ਗਏ ਹਨ, ਉਥੇ ਅੱਜ 76 ਸੈਂਪਲਾਂ ਦੀ ਰਿਪੋਰਟ ਵੀ ਪ੍ਰਾਪਤ ਹੋਈ ਹੈ ਅਤੇ ਸਾਰੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਨਾਂ ਦੱਸਿਆ ਕਿ ਹੁਣ ਤੱਕ 2416 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿੱਚ 2081 ਸੈਂਪਲ ਨੈਗੇਟਿਵ ਆਏ ਹਨ ਅਤੇ 185 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ ਜ਼ਿਲੇ ਵਿੱਚ 121 ਕੋਰੋਨਾ ਪੋਜ਼ਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ।ਹੁਣ ਤੱਕ 89 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5 ਦੀ ਮੌਤ ਹੋ ਗਈ ਹੈ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਸਮੇਂ ਮੂੰਹ `ਤੇ ਮਾਸਕ ਲਗਾਉਣ, ਜਨਤਕ ਥਾਵਾਂ `ਤੇ ਨਾ ਥੁੱਕਣ ਵਾਲੀਆਂ ਹਦਾਇਤਾਂ ਦੀ ਪਾਲਣਾ ਕਰਕੇ ਇਸ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …