Monday, September 21, 2026

ਚਿਹਰੇ ਪਛਾਣਨ ਵਾਲੀ ਤਕਨੀਕ ਨਾਲ ਪਟਿਆਲਾ ਪੁਲਿਸ ਨੇ ਕਾਬੂ ਕੀਤੇ ਦੋ ਮੁਲਜ਼ਮ

ਨਸ਼ਿਆਂ ਦੇ ਕੇਸ `ਚ ਲੋੜੀਂਦੇ ਮੁਲਜ਼ਮਾਂ ਦੀ ਪੀ.ਏ.ਆਈ.ਐਸ ਐਪ ਰਾਹੀਂ ਹੋਈ ਪਛਾਣ – ਸਿੱਧੂ

ਪਟਿਆਲਾ, 31 ਮਈ (ਪੰਜਾਬ ਪੋਸਟ ਬਿਊਰੋ) – ਪੁਲਿਸ ਨੇ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਦੋ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਲ ਕੀਤੀ ਹੈ।ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਚਿਹਰੇ ਪਛਾਣਨ ਵਾਲੀ ਤਕਨੀਕ ਰਾਹੀਂ ਪਟਿਆਲਾ ਪੁਲਿਸ ਨੇ ਰਾਜਪੁਰਾ ਦੇ ਗਗਨ ਚੌਂਕ ਵਿਖੇ ਲਗਾਏ ਨਾਕੇ `ਤੇ ਦੋ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਜਿਹੜੇ ਕਿ ਨਸ਼ਿਆਂ ਦੇ ਦੋ ਵੱਖ-ਵੱਖ ਮਾਮਲਿਆਂ `ਚ ਪੁਲਿਸ ਨੂੰ ਲੋੜੀਂਦੇ ਸਨ।ਪਟਿਆਲਾ ਪੁਲਿਸ ਅਪਰਾਧੀਆਂ ਨੂੰ ਕਾਬੂ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਕਰ ਰਹੀ ਹੈ।
               ਉਨਾਂ ਕਿਹਾ ਕਿ ਕਿ ਰਾਜਪੁਰਾ ਦੇ ਫੋਕਲ ਪੁਆਇੰਟ ਦੀ ਪੁਲਿਸ ਚੌਂਕੀ ਦੇ ਇੰਚਾਰਜ ਸੌਰਵ ਸਭਰਵਾਲ ਦੀ ਪੁਲਿਸ ਪਾਰਟੀ ਨੇ ਜਦੋਂ 30 ਮਈ 2020 ਨੂੰ ਗਗਨ ਚੌਂਕ ਰਾਜਪੁਰਾ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਇਸੇ ਦੌਰਾਨ ਦੋ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਨਾ ਪਾਉਣ ਕਰਕੇ ਰੋਕਿਆ ਗਿਆ ਤਾਂ ਇਹ ਦੋਵੇਂ ਜਣੇ ਘਬਰਾ ਕੇ ਦੌੜਨ ਦੀ ਤਾਕ ਵਿੱਚ ਸਨ।ਇਨ੍ਹਾਂ ਦੋਵਾਂ ਨੇ ਪੁਲਿਸ ਵੱਲੋਂ ਪੁੱਛੇ ਸਵਾਲਾਂ ਦੇ ਕੋਈ ਸੰਤੋਸ਼ਜਨਕ ਜਵਾਬ ਨਾ ਦਿੱਤੇ ਤਾਂ ਪੁਲਿਸ ਚੌਂਕੀ ਇੰਚਾਰਜ ਨੇ ਇਨ੍ਹਾਂ ਦੀਆਂ ਫੋਟੋਆਂ ਖਿੱਚ ਕੇ ਪੰਜਾਬ ਪੁਲਿਸ ਵੱਲੋਂ ਜ਼ੁਰਮਾਂ ਦੇ ਰਿਕਾਰਡ ਵਾਲੇ ਅਪਰਾਧੀਆਂ ਦੀ ਪਛਾਣ ਲਈ ਬਣਾਈ ਗਈ ਐਪ (ਪੰਜਾਬ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਸਿਸਟਮ) `ਚ ਪਾ ਕੇ ਜਾਂਚ ਕੀਤੀ ਤਾਂ ਦੋਵਾਂ ਦਾ ਅਪਰਾਧਿਕ ਪਿਛੋਕੜ ਸਾਹਮਣੇ ਆ ਗਿਆ ।
                ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਦੋਵਾਂ ਦੀ ਪਛਾਣ ਸ਼ਿਵਾ ਅਤੇ ਵਿਸ਼ਾਲ ਵਾਸੀਆਨ ਰੋਸ਼ਨ ਕਲੋਨੀ ਰਾਜਪੁਰਾ ਵਜੋਂ ਹੋਈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …