ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਕੀਤਾ ਫੈਸਲਾ – ਅਸ਼ੋਕ ਮਸਤੀ
ਲੌਂਗੋਵਾਲ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ ਆ ਰਹੇ ਇੰਟਰਨੈਸ਼ਨਲ ਪੱਧਰ ਤੇ ਪੰਜਾਬੀ ਮਾਂ ਬੋਲੀ ਪੰਜਾਬੀ ਸੱਭਿਆਚਾਰ ਗਾਇਕੀ ਦੇ ਸੇਵਾਦਾਰ ਪ੍ਰੋਫੈਸਰ ਪੰਡਿਤ ਰਾਓ ਧਰਨੇਵਰ ਚੰਡੀਗੜ੍ਹ ਕਿਸੇ ਵੀ ਤਰ੍ਹਾਂ ਦੀ ਜਾਣ ਪਹਿਚਾਣ ਤੋਂ ਮੁਹਤਾਜ਼ ਨਹੀਂ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਅਤੇ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ।ਉਨ੍ਹਾਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬੱਖਤੜੀਵਾਲਾ ਦੀ ਅਗਵਾਈ ਹੇਠ ਕਲਾਕਾਰਾਂ ਨੂੰ ਇੱਕ ਮੰਚ ਇੱਕ ਮਿਸ਼ਨ ਦੇ ਤਹਿਤ ਇਕੱਠੇ ਕਰਨ ਦੀ ਚਲਾਈ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਕੋਰੋਨਾ ਵਾਇਰਸ ਦੇ ਨਾਜ਼ੁਕ ਸਮੇਂ ਵਿੱਚ ਕਲਾਕਾਰੀ ਨਾਲ ਜੁੜੇ ਲੋਕਾਂ ਦੇ ਹਿੱਤਾਂ ਦੀ ਪੂਰਤੀ ਲਈ ਹੰਭਲਾ ਮਾਰਨ ਦੀ ਸ਼ੁਰੂਆਤ ਕੀਤੀ ਪ੍ਰੋਫੈਸਰ ਪੰਡਿਤ ਰਾਓ ਧਰਨੇਵਰ ਚੰਡੀਗੜ੍ਹ ਵਲੋਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬੱਖਤੜੀਵਾਲਾ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਮੇਰੀ ਜਿਥੇ ਵੀ ਡਿਊਟੀ ਲਗਾਉਣਗੇ ਮੈਂ ਉਸ ਡਿਊਟੀ ਨੂੰ ਹਮੇਸ਼ਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਦਾ ਰਹਾਂਗਾ।
ਇਸ ਸਬੰਧੀ ਇੰਟਰਨੈਸ਼ਨਲ ਲੋਕ ਗਾਇਕ ਕਲਾ ਲਹਿਰਾਂ ਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਕਿਹਾ ਕਿ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬੱਖਤੜੀਵਾਲਾ ਦੀ ਅਗਵਾਈ ਹੇਠ ਕਲਾਕਾਰਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਲਈ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ।ਉਨ੍ਹਾਂ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬੱਖਤੜੀਵਾਲਾ ਦੀ ਸੋਚ ਤੇ ਪਹਿਰਾ ਦੇਣ ਦੀ ਗੱਲ ਕਹੀ।ਸਾਹਿਤਕਾਰ ਰਾਮਫਲ ਰਾਜਲਹੇੜੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਅੱਜ ਮਿਡਲ ਕਲਾਸ ਦੇ ਜਰੂਰਤਮੰਦ ਪਰਿਵਾਰਾਂ ਨਾਲ ਸੰਬੰਧਤ ਕਲਾਕਾਰਾਂ ਦਾ ਬਹੁਤ ਮੰਦਾ ਹਾਲ ਹੈ।ਇਨ੍ਹਾਂ ਪਰਿਵਾਰਾਂ ਦੀ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਨੇ ਕੋਈ ਸਾਰ ਨਹੀਂ ਲਈ ਉਨ੍ਹਾਂ ਨੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਗਾਇਕ ਭਾਈਚਾਰੇ ਲਈ ਹਾਅ ਦਾ ਨਾਅਰਾ ਅਤੇ ਆਵਾਜ਼ ਬੁਲੰਦ ਕੀਤੀ ਹੈ।ਗਾਇਕ ਅਤੇ ਗੀਤਕਾਰ ਹਾਕਮ ਬੱਖਤੜੀਵਾਲਾ ਆਉਣ ਵਾਲੇ ਦਿਨਾਂ ਵਿੱਚ ਬਹੁਤ ਵੱਡੇ ਪੱਧਰ ਕਲਾਕਾਰਾਂ ਦੀਆਂ ਮੰਗਾਂ ਮਨਾਉਣ ਲਈ ਹੰਭਲਾ ਮਾਰਨ ਲਈ ਤਿਆਰ ਹਨ।
ਇਸ ਮੌਕੇ ਗਾਇਕ ਨਿਰਮਲ ਮਾਹਲਾ ਸੰਗਰੂਰ, ਜੱਸ ਗੁਰਾਇਆ, ਅੰਗਰੇਜ ਮੱਲ੍ਹੀ ਰੱਤਾਖੇੜਾ, ਗੀਤਕਾਰ ਗਿੱਲ ਅਕੋਈ ਵਾਲਾ, ਰਮੇਸ਼ ਬਰੇਟਾ, ਜੋਗਾ ਮੱਲ੍ਹੀ ਰੱਤਾਖੇੜਾ, ਕੁਲਦੀਪ ਚੋਬਰ, ਕੌਸਲਰ ਸਤਪਾਲ ਸਿੰਘ ਪਾਲੀ, ਗੁਰਦੀਪ ਬੰਟੀ, ਰਣਜੀਤ ਸਿੰਘ, ਮੰਚ ਸੰਚਾਲਕ ਗੁਰਮੀਤ ਲਹਿਰਾਂ ਆਦਿ ਨੇ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬੱਖਤੜੀਵਾਲਾ ਦੇ ਮੋਢੇ ਨਾਲ ਮੋਢਾ ਜੋੜ ਕੇ ਮੰਚ ਦੀ ਬੇਹਤਰੀ ਲਈ ਕੰਮ ਕਰਨਾ ਦਾ ਭਰੋਸਾ ਦਿੱਤਾ।