ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਪਿਛਲੇ ਦਿਨੀਂ ਵਾਹਿਗੁਰੂ ਦੇ ਭਾਣੇ ‘ਚ ਅਕਾਲ ਪੁਰਖ ਵੱਲੋਂ ਬਖਸ਼ੀ ਸੁਆਸਾਂ ਦੀ ਪੂੰਜੀ ਖਰਚ ਕਰਕੇ ਭਾਈ ਵਰਿਆਮ ਸਿੰਘ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ।ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿੱਚ ਸਿੱਖੀ ਸਿਧਾਂਤਾ ’ਤੇ ਪ੍ਰਪੱਕਤਾ ਨਾਲ ਪਹਿਰਾ ਦਿੰਦਿਆਂ ਬਤੀਤ ਕੀਤਾ ਅਤੇ ਧਰਮ ਦੀ ਖਾਤਰ ਆਪਣਾ ਸਾਰਾ ਜੀਵਨ ਕੌਮ ਦੇ ਲੇਖੇ ਲਗਾਇਆ।ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਸ ਮਹਾਨ ਵਿਅਕਤੀ ਦੀ ਸਿੱਖ ਸੰਘਰਸ਼ ਲਈ ਕੀਤੀ ਗਈ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਭਾਈ ਵਰਿਆਮ ਸਿੰਘ ਦੀ ਫੋਟੋ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ਸ਼ੋਭਿਤ ਕਰਵਾਈ ਜਾਵੇ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …