ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਗਲੋਬਲ ਲਿਮਟਿਡ ਅਤੇ ਜੇ.ਪੀ ਬ੍ਰਦਰਜ਼ ਦੀ ਤੰਬਾਕੂ ਕੰਪਨੀ (ਯੂ.ਪੀ) ਵਲੋਂ ਤੰਬਾਕੂ ਵਾਲੇ ਡੱਬੇ ਉਪਰ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਹ ਮਸਲਾ ਬਹੁਤ ਹੀ ਸੰਵੇਦਨਸ਼ੀਲ ਹੈ।ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ, ਇਸ ਲਈ ਕੰਪਨੀ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਕੰਪਨੀ ਅਜਿਹੀ ਮੰਦਭਾਗੀ ਹਰਕਤ ਨਾ ਕਰੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …