Sunday, December 22, 2024

ਸੁੱਖ ਸਰਕਾਰੀਆ ਦੀ ਮੌਜ਼ੂਦਗੀ ‘ਚ ਸਰਬਤ ਦਾ ਭਲਾ ਟਰੱਸਟ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਟ

ਤਰਨ ਤਾਰਨ, 31 ਮਈ (ਪੰਜਾਬ ਪੋਸਟ ਬਿਊਰੋ) -ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਮੌਜੂਦਗੀ ਵਿੱਚ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਂਟ ਕੀਤਾ ਗਿਆ।
            ਕੈਬਨਿਟ ਮੰਤਰੀ ਸਰਕਾਰੀਆ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਨਾਜ਼ੁਕ ਹਾਲਾਤਾਂ ਦੌਰਾਨ ਉਨ੍ਹਾਂ ਵਲੋਂ ਹਰੇਕ ਖੇਤਰ ਅੰਦਰ ਆਪਣੇ ਨਿਸ਼ਕਾਮ ਸੇਵਾ ਕਾਰਜਾਂ ਰਾਹੀਂ ਸਰਕਾਰ ਤੇ ਆਮ ਜਨਤਾ ਦਾ ਜੋ ਸਾਥ ਦਿੱਤਾ ਜਾ ਰਿਹਾ ਹੈ, ਉਸ ਨੂੰ ਸ਼ਬਦਾਂ `ਚ ਬਿਆਨ ਕਰਨਾ ਬਹੁਤ ਔਖਾ ਹੈ।ਉਹਨਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਇੱਕ ਡਾਇਲਸਿ ਸਿਸਟਮ ਵੀ ਜਲਦੀ ਮਹੱਈਆ ਕਰਵਾਇਆ ਜਾਵੇਗਾ।
ਡਾ. ਐਸ.ਪੀ ਸਿੰਘ ਓਬਰਾਏ ਨੇ ਕੈਬਨਿਟ ਮੰਤਰੀ ਪੰਜਾਬ ਸੁੱਖ ਸਰਕਾਰੀਆ, ਤਰਨ ਤਾਰਨ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਦੀ ਮੌਜੂਦਗੀ `ਚ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਟਰੱਸਟ ਵਲੋਂ 50 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਸੁੱਕਾ ਰਾਸ਼ਨ ਦੇਣ ਤੋਂ ਇਲਾਵਾ ਸਾਰੇ ਮੈਡੀਕਲ ਕਾਲਜਾਂ, ਹਰੇਕ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਏਅਰਪੋਰਟ ਅਥਾਰਟੀਆਂ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨਾਂ ਆਦਿ ਨੂੰ ਮੋਹਰਲੀ ਕਤਾਰ `ਚ ਲੜਨ ਵਾਲੇ ਕਰਮਚਾਰੀਆਂ ਦੀ ਸਿਹਤ ਦੀ ਸੁਰੱਖਿਆ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਾਉਣ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
                ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਨੇ ਇਸ ਸਮੇਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੋਵਿਡ-19 ਦੌਰਾਨ ਜ਼ਿਲ੍ਹੇ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ ਕਿਹਾ ਕਿ ਕਰੋਨਾ ਵਾੲਰਿਸ ਦੇ ਚੱਲਦੇ ਸਮਾਜ ਦੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।ਉਹਨਾਂ ਲੋਕਾਂ ਨੂੰ ਕਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਕਿਹਾ।
             ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਇਹ ਬਿਪਤਾ ਟਲ ਨਹੀਂ ਜਾਂਦੀ, ਉਨਾਂ ਚਿਰ ਤੱਕ ਉਹ ਸਾਰੇ ਸੇਵਾ ਕਾਰਜ ਨਿਰੰਤਰ ਨਿਭਾਉਂਦੇ ਰਹਿਣਗੇ ਅਤੇ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸਾਸ਼ਨ ਤਰਨ ਤਾਰਨ ਦੀ ਮੰਗ ਅਨੁਸਾਰ ਟਰੱਸਟ ਵੱਲੋਂ ਤੁਰੰਤ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ।
             ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ, ਐਸ.ਐਸ.ਪੀ ਤਰਨ ਤਾਰਨ ਧਰੁਵ ਦਾਹੀਆ, ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਐਸ.ਡੀ.ਐਮ ਤਰਨ ਤਾਰਨ ਰਜਨੀਸ਼ ਅਰੋੜਾ ਤੋਂ ਇਲਾਵਾ ਹੋਰ ਪਤਵੰਤੇ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …