ਲੁਧਿਆਣਾ, 1 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 4 ਹੋਰ ਮਾਮਲੇ ਸਾਹਮਣੇ ਆਏ ਹਨ।ਇਨ੍ਹਾਂ 4 ਵਿਚੋਂ 3 ਮਰੀਜ਼ ਖੰਨਾ ਖੇਤਰ ਨਾਲ ਸੰਬੰਧਤ ਹਨ, ਜਦਕਿ ਇੱਕ ਸਥਾਨਕ ਛਾਉਣੀ ਮੁਹੱਲੇ ਨਾਲ ਸੰਬੰਧਤ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 7688 ਨਮੂਨੇ ਲਏ ਗਏ ਹਨ।ਜਿਨ੍ਹਾਂ ਵਿੱਚੋਂ 7372 ਦੀ ਰਿਪੋਰਟ ਪ੍ਰਾਪਤ ਹੋਈ ਹੈ, ਇਨ੍ਹਾਂ ਵਿੱਚੋਂ 7084 ਨਤੀਜੇ ਨੈਗੇਟਿਵ ਆਏ ਹਨ, ਜਦਕਿ 316 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 198 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 90 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 8 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 149 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ 6962 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1596 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 97 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਸੇ ਤਰ੍ਹਾਂ ਅੱਜ ਵੀ 222 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media