Thursday, July 9, 2026

ਧੂਰੀ ਦਾ ਇੱਕ ਵਿਅਕਤੀ ਨਿਕਲਿਆ ਕੋਰੋਨਾ ਪਾਜ਼ਟਿਵ

ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਜਹਾਂਗੀਰ ਦੇ ਕੋਰੋਨਾ ਪਾਜ਼ੀਟਿਵ ਇੱਕ ਵਿਅਕਤੀ ਹਰਭਜਨ ਸਿੰਘ ਦੇ ਸੰਪਰਕ ਵਿੱਚ ਆਏ ਤਕਰੀਬਨ 55 ਸਾਲਾ ਜੋਗਿੰਦਰ ਸਿੰਘ ਦਾ ਬੀਤੇ ਦਿਨੀਂ ਕੋਰੋਨਾ ਟੈਸਟ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਦੇ ਸੰਪਰਕ ਵਿੱਚ ਆਏ ਜੋਗਿੰਦਰ ਸਿੰਘ ਦਾ ਸੈਂਪਲ ਦੋ ਦਿਨ ਪਹਿਲਾਂ ਲਿਆ ਗਿਆ ਸੀ, ਜੋ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਉਸ ਨੂੰ ਘਾਬਦਾਂ ‘ਚ ਬਣੇ ਸੈਂਟਰ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਹਨਾਂ ਦੇ ਘਰ ਵਿੱਚ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।ਜੋਗਿੰਦਰ ਸਿੰਘ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਭਾਲ ਕਰਕੇ ਉਹਨਾਂ ਦੀ ਜਾਂਚ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਜੋਗਿੰਦਰ ਸਿੰਘ ਦੀ ਸਿਹਤ ਠੀਕ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …