Thursday, July 9, 2026

ਜਿਲੇ ‘ਚ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪੋਜ਼ਟਿਵ – ਕੁੱਲ 9 ਪੀੜਤ ਐਕਟਿਵ

ਗੁਰਦਾਸਪੁਰ, 1 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜ਼ਿਲੇ ‘ਚ ਕੋਰੋਨਾ ਵਾਇਰਸ ਬਿਮਾਰੀ ਦੇ 01 ਵਿਅਕਤੀ ਦੀ ਰਿਪੋਰਟ ਪੋਜਟਿਵ ਆਉਣ ਨਾਲ ਪੋਜ਼ਟਿਵ ਕੇਸਾਂ ਦੀ ਕੁੱਲ ਗਿਣਤੀ 09 ਹੋ ਗਈ ਹੈ।
ਉਨਾਂ ਦੱਸਿਆ ਕਿ ਇਹ ਵਿਅਕਤੀ ਪਿੰਡ ਕੋਠੇ ਮਜੀਠੀਆ ਬਲਾਕ ਬਹਿਰਾਮਪੁਰ ਦਾ ਹੈ ਅਤੇ ਬੀਤੇ ਦਿਨੀਂ ਮੁੰਬਈ ਵਿਚੋਂ ਆਇਆ ਸੀ।ਇਸ ਨੂੰ ਕਮਿਊਨਿਟੀ ਹੈਲਥ ਸੈਂਟਰ ਧਾਰੀਵਾਲ ਵਿਖੇ ਰੱਖਿਆ ਗਿਆ ਹੈ।
          ਹੁਣ ਤੱਕ ਜ਼ਿਲੇ ‘ਚ 141 ਕੋਰੋਨਾ ਪੀੜਤਾਂ ਵਿਚੋਂ 03 ਵਿਅਕਤੀਆਂ ਦੀ ਮੋਤ ਹੋ ਚੁੱਕੀ ਹੈ।ਘਰਾਂ ਨੂੰ ਭੇਜੇ ਗਏ 129 ਵਿਅਕਤੀਆਂ ਵਿਚੋਂ 122 ਠੀਕ ਹੋਏ ਹਨ ਤੇ 7 ਘਰਾਂ ਅੰਦਰ ਏਕਾਂਤਵਾਸ ਕੀਤੇ ਗਏ ਹਨ)।4 ਪੀੜਤ ਧਾਰੀਵਾਲ ਅਤੇ 5 ਪੀੜਤ ਬਟਾਲਾ ਵਿਖੇ ਰੱਖੇ ਗਏ ਗਨ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜਿਲੇ ‘ਚ 3340 ਸ਼ੱਕੀ ਮਰੀਜਾਂ ਵਿਚੋਂ 3195 ਮਰੀਜ਼ਾਂ ਦੀ ਰਿਪੋਰਟ ਨੈਗਟਿਵ ਆਈ ਹੈ, 141 ਕੋਰੋਨਾ ਪੀੜਤ ਅਤੇ 4 ਸੈਂਪਲ ਰਿਜੈਕਟ ਹੋਏ ਹਨ।
               ਸਿਵਲ ਸਰਜਨ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇ੍ਰਸ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਲਾਜ਼ਮੀ ਤੋਰ `ਤੇ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …