Thursday, June 11, 2026

ਬਠਿੰਡਾ ਜਿਲੇ ‘ਚ ਆਏ 2 ਹੋਰ ਕਰੋਨਾ ਕੇਸ, ਐਕਟਿਵ ਕੇਸਾਂ ਦੀ ਗਿਣਤੀ 7 ਹੋਈ

ਦਿੱਲੀ ਤੋਂ ਪਰਤਣ ‘ਤੇ ਦੋਨੋਂ ਘਰ ‘ਚ ਸਨ ਇਕਾਂਤਵਾਸ

ਬਠਿੰਡਾ, 1 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਅੱਜ ਦੋ ਹੋਰ ਕਰੋਨਾ ਕੇਸ ਸਾਹਮਣੇ ਆਏ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਦੋਨੋਂ ਮਾਮਲਿਆਂ ‘ਚ ਸਬੰਧਤ ਵਿਅਕਤੀ ਪਿੱਛਲੇ ਦਿਨੀਂ ਦਿੱਲੀ ਤੋਂ ਪਰਤੇ ਸਨ।ਇਹ ਲੋਕ ਜ਼ਿਲੇ ਵਿਚ ਪਰਤਨ ਦੇ ਸਮੇਂ ਤੋਂ ਲੈ ਕੇ ਆਪਣੇ ਘਰ ਵਿੱਚ ਹੀ ਇਕਾਂਤਵਾਸ ਸਨ। ਇਹ ਦੋਨੋਂ ਪੁਰਸ਼ ਹਨ ਤੇ ਹੁਣ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 7 ਹੋ ਗਈ ਹੈ।
               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 170 ਹੋਰ ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।ਹੁਣ ਬੀਤੇ ਕੱਲ ਭੇਜੇ 19 ਸੈਂਪਲਾਂ ਦੀ ਰਿਪੋਰਟ ਹੀ ਬਕਾਇਆ ਰਹਿ ਗਈ ਹੈ।
               ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੰਮਕਾਜ ਦੇ ਸਥਾਨਾਂ, ਬਜਾਰਾਂ ਜਾਂ ਸਫਰ ਦੌਰਾਨ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ ਅਤੇ ਹਮੇਸ਼ਾਂ ਮਾਸਕ ਪਹਿਣ ਕੇ ਰੱਖਿਆ ਜਾਵੇ ਅਤੇ ਸਮਾਜਿਕ ਦੂਰੀ ਲਾਜ਼ਮੀ ਤੌਰ ਤੇ ਬਣਾ ਕੇ ਰੱਖੀ ਜਾਵੇ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …