ਇੱਕ ਕਰੋਨਾ ਮਰੀਜ਼ ਹੋੲਆ ਠੀਕ- ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ – ਡਾ. ਮਲਹੋਤਰਾ
ਪਟਿਆਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਜਾਂਚ ਲਈ ਭੇਜੇ 457 ਸੈਂਪਲਾਂ ਵਿਚੋਂ 452 ਸੈਂਪਲਾਂ
ਦੀ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ 448 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 4 ਕੋਵਿਡ ਪੌਜਟਿਵ ਪਾਏ ਗਏ ਹਨ ਅਤੇ ਪੰਜ ਸੈਂਪਲਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।ਉਨ੍ਹਾਂ ਦੱਸਿਆ ਕਿ ਪਿੰਡ ਮੱਘਰ ਸਾਹਿਬ ਦਾ ਰਹਿਣ ਵਾਲਾ 26 ਸਾਲਾ ਯੁਵਕ ਅਤੇ ਪਿੰਡ ਸ਼ੇਰਪੁਰ ਜੰਗੀਰ ਦਾ ਰਹਿਣ ਵਾਲਾ 24 ਸਾਲਾ ਯੁਵਕ ਜੋ ਕਿ ਬੀਤੇ 26 ਮਾਰਚ ਨੂੰ ਵਿਦੇਸ਼ ਤੋਂ ਆਉਣ ਕਾਰਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਇਕਾਂਤਵਾਸ ਵਿਚ ਰਹਿ ਰਹੇ ਸਨ, ਦੇ ਕੋਵਿਡ ਜਾਂਚ ਸਬੰਧੀ ਲਏ ਗਏ ਸਨ, ਜੋ ਕਿ ਕੋਵਿਡ ਪੌਜ਼ਟਿਵ ਪਾਏ ਗਏ ਹਨ।ਇਸੇ ਤਰਾਂ ਭਾਦਸੋਂ ਬਲਾਕ ਦੇ ਪਿੰਡ ਮਟੋਰਡਾ ਦੀ ਰਹਿਣ ਵਾਲੀ 36 ਸਾਲਾ ਔਰਤ ਜੋ ਕਿ ਸਿਹਤ ਵਿਭਾਗ ਵਿਚ ਆਸ਼ਾ ਵਰਕਰ ਦੇ ਤੌਰ ’ਤੇ ਕੰਮ ਕਰ ਰਹੀ ਹੈ ਅਤੇ ਪਿੰਡ ਸਿੰਬੜੋ ਦੀ ਰਹਿਣ ਵਾਲੀ 40 ਸਾਲਾ ਔਰਤ ਕੁੱਝ ਦਿਨ ਪਹਿਲਾਂ ਦਿੱਲੀ ਤੋਂ ਵਾਪਸ ਪਰਤੀ ਸੀ ਅਤੇ ਬਾਹਰੀ ਰਾਜ ਤੋਂ ਆਉਣ ਕਾਰਨ ਉਸ ਦਾ ਕੋਵਿਡ ਜਾਂਚ ਸਬੰਧੀ ਸੈਂਪਲ ਲਿਆ ਗਿਆ ਸੀ, ਵੀ ਕੋਵਿਡ ਪੌਜ਼ਟਿਵ ਪਾਈ ਗਈ ਹੈ।ਉਨ੍ਹਾਂ ਦੱਸਿਆ ਕਿ ਪੌਜ਼ਟਿਵ ਆਏ ਇਹਨਾਂ ਸਾਰੇ ਕੇਸਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਇਸ ਤਰਾਂ ਹੁਣ ਜਿਲ੍ਹੇ ਵਿਚ ਕੋਵਿਡ ਪੌਜ਼ਟਿਵ ਕੇਸਾਂ ਦੀ ਗਿਣਤੀ 126 ਹੋ ਗਈ ਹੈ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਭਾਦਸੋਂ ਦੀਆਂ ਸਿਹਤ ਟੀਮਾਂ ਵਲੋਂ ਪਿੰਡ ਮਟੋਰਡਾ ਦਾ ਘਰ-ਘਰ ਜਾ ਕੇ ਸਰਵੇ ਕੀਤਾ ਗਿਆ ਅਤੇ ਪੌਜ਼ਟਿਵ ਔਰਤ ਦੇ ਨੇੜਲੇ ਸੰਪਰਕ ਵਿੱਚ ਆਏ ਤਿੰਨ ਵਿਅਕਤੀਆਂ ਅਤੇ ਸਿੰਬੜੋ ਦੀ ਪੌਜ਼ਟਿਵ ਆਈ ਔਰਤ ਦੇ 7 ਨੇੜਲੇ ਸੰਪਰਕਾਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਗਏ ਹਨ।ਬਾਕੀ ਸੰਪਰਕਾਂ ਦੀ ਭਾਲ ਜਾਰੀ ਹੈ।ਉਨ੍ਹਾਂ ਦੱਸਿਆ ਕਿ ਅੱਜ ਵੀ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 292 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਪੌਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ ਮਰੀਜ਼, ਸਿਹਤ ਵਿਭਾਗ ਦੇ ਫਰੰਟਲਾਈਨ ਵਰਕਰ, ਪੁਲਿਸ ਮੁਲਾਜ਼ਮ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
ਡਾ. ਮਲਹੋਤਰਾ ਨੇ ਦੱਸਆ ਕਿ ਅੱਜ ਰਾਜਪੁਰਾ ਦਾ ਰਹਿਣ ਵਾਲਾ ਇੱਕ ਹੋਰ ਵਿਅਕਤੀ ਜੋ ਕਿ ਕੋਵਿਡ ਪੌਜ਼ਟਿਵ ਆਉਣ ‘ਤੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਸੀ, ਨੂੰ ਵੀ ਕਰੋਨਾ ਤੋਂ ਠੀਕ ਹੋਣ ਅਤੇ ਗਾਈਡ ਲਾਈਨ ਅਨੁਸਾਰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 5634 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ 126 ਕੋਵਿਡ ਪੌਜਟਿਵ ਜੋ ਕਿ ਜਿਲ੍ਹਾ ਪਟਿਆਲਾ ਨਾਲ ਸਬੰਧਤ ਹਨ, 5211 ਨੈਗੇਟਿਵ ਅਤੇ 297 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿਚੋਂ ਦੋ ਪੌਜ਼ਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 107 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 17 ਹੈ ।
Punjab Post Daily Online Newspaper & Print Media